AAP ਵਿਧਾਇਕ ਪਠਾਨਮਾਜਰਾ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ, 18 ਦਸੰਬਰ 2025 – ਸਨੌਰ ਤੋਂ ‘ਆਪ’ (AAP) ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ ਹਨ, ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਲਈ ਅਜੇ ਤੱਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੇ ਵਕੀਲਾਂ, ਐਡਵੋਕੇਟ ਵਿਕਰਮ ਭੁੱਲਰ ਅਤੇ ਸਰਬਜੀਤ ਸੱਗੂ ਦੇ ਅਨੁਸਾਰ, ਅਦਾਲਤ ‘ਚ ਹੜਤਾਲ ਚੱਲ ਰਹੀ ਹੈ ਅਤੇ ਜਿਸ ਕਾਰਨ ਬੈਂਚ ਗਠਿਤ ਨਹੀਂ ਕੀਤਾ ਜਾ ਸਕਿਆ।

ਪਠਾਨਮਾਜਰਾ ਨੇ ਪਹਿਲਾਂ ਪਟਿਆਲਾ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਕਤੂਬਰ ਵਿੱਚ ਰੱਦ ਕਰ ਦਿੱਤਾ ਗਿਆ ਸੀ। ਲਗਭਗ ਦੋ ਮਹੀਨੇ ਬਾਅਦ, ਪਠਾਨਮਾਜਰਾ ਨੇ ਹੁਣ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਸ਼ਿਕਾਇਤਕਰਤਾ, ਜਿਸਨੇ ਪਹਿਲਾਂ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਸੀ, ਨੇ ਹੁਣ ਬਲਾਤਕਾਰ ਦਾ ਕੇਸ ਦਾਇਰ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























