ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੰਸਦ ਵਿੱਚ ਰਹਿਣਗੇ ਮੌਜੂਦ
ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)-ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਆਮ ਆਦਮੀ ਪਾਰਟੀ AAP NEWS ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੰਸਦ ਵਿੱਚ ਮੌਜੂਦ ਰਹਿਣਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਤਿੰਨਾਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਸੰਗਰੂਰ ਤੋਂ ਜਿੱਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।