• Latest
  • Trending
‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 months ago
Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

54 minutes ago
Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

1 hour ago
National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

1 hour ago
National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

2 hours ago
Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

2 hours ago
National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

2 hours ago
Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

2 hours ago
Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

5 hours ago
Hindi News
English News
Tuesday, October 20, 2026
No Result
View All Result
28 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 30, 2026
in ਖਬਰਾਂ, ਪੰਜਾਬ
‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • 4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਅਸੀਂ ਸਿੱਖਿਆ ਬਜਟ ਨੂੰ 2021-22 ਵਿੱਚ 12,657 ਕਰੋੜ ਰੁਪਏ ਦੇ ਮੁਕਾਬਲੇ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕੀਤਾ, ਜਿਸ ਨਾਲ ਪੰਜਾਬ ਦੀ ਸਿੱਖਿਆ ਨੂੰ ਵੱਡਾ ਹੁਲਾਰਾ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਦਾ ਸਿੱਖਿਆ ਮਾਡਲ ਨੇ ਕੌਮੀ ਪੱਧਰ ‘ਤੇ ਕੀਰਤੀਮਾਨ ਸਥਾਪਤ ਕੀਤਾ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੇਪਰ ਲੀਕ ਦੀ ਕੋਈ ਘਟਨਾ ਨਾ ਵਾਪਰਨਾ, ਰਿਕਾਰਡ ਨਤੀਜੇ ਅਤੇ ਅਧਿਆਪਕਾਂ ਲਈ ਵਿਸ਼ਵਵਿਆਪੀ ਸਿਖਲਾਈ ਪੰਜਾਬ ਦੀ ਸਿੱਖਿਆ ਵਿੱਚ ਲਾਮਿਸਾਲ ਬਦਲਾਅ ਦਾ ਸੰਕੇਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 19,279 ਕਰੋੜ ਰੁਪਏ ਦਾ ਸਿੱਖਿਆ ਬਜਟ ਅਲਾਟ ਅਤੇ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕਲਾਸਰੂਮਾਂ ਤੋਂ ਕਰੀਅਰ ਤੱਕ, ਪੰਜਾਬ ਵੱਲੋਂ ਬਿਜ਼ਨਸ ਬਲਾਸਟਰ ਅਤੇ ਉੱਦਮੀ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਨੌਕਰੀਆਂ ਪੈਦਾ ਕਰਨ ਵਾਲੇ ਬਣਾਇਆ ਜਾ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਚੰਡੀਗੜ੍ਹ, 30 ਮਾਰਚ 2026 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ‘ਸਿੱਖਿਆ ਕ੍ਰਾਂਤੀ’ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ ‘ਤੇ ਚਾਨਣਾ ਪਾਇਆ।
    ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ ‘ਆਪ’ ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।
    ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, “ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।”
    ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”
    ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, ‘ਸਮਾਰਟ ਸਕੂਲ’ ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।”
    ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”
    ਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ ‘ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”
    ਉਨ੍ਹਾਂ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿੱਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”
    ਸੰਸਥਾਗਤ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।”
    ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਲਗਭਗ 15,500 ਵਿਦਿਆਰਥੀ ਲਾਭ ਉਠਾ ਰਹੇ ਹਨ।
    ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।
    ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।
    ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ। ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।
    ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ ਹਨ ਅਤੇ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
    ਨਵੀਨਤਾ ਤੇ ਖੋਜ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ ‘ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ 11ਵੀਂ ਜਮਾਤ ਵਿੱਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
    ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਗਿਆ ਸੀ।
    ਉਚੇਰੀ ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”
    ਉਨ੍ਹਾਂ ਅੱਗੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।
    ਉਨ੍ਹਾਂ ਅੱਗੇ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।
    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।
    ——-

Tags: aapBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

by Ranjit Singh
October 20, 2026
0

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਦਾਕਾਰ ਟਾਈਗਰ ਸ਼ਰਾਫ ’ਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

by Ranjit Singh
October 20, 2026
0

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ ਨਵੀਂ ਦਿੱਲੀ, 20 ਅਕਤੂਬਰ (ਵਿਸ਼ਵ ਵਾਰਤਾ):...

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

by Ranjit Singh
October 20, 2026
0

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਪਠਾਨਕੋਟ, 20 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਵਿਭਾਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

by Ranjit Singh
October 20, 2026
0

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਦਾਕਾਰ ਟਾਈਗਰ ਸ਼ਰਾਫ ’ਤੇ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

by Navjot
7 days ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ ਇਸਲਾਮਾਬਾਦ, 13 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 