• Latest
  • Trending
‘AAP’ PUNJAB ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ AMIT SHAH ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

‘AAP’ PUNJAB ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ AMIT SHAH ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

2 years ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

6 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

32 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

3 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

4 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

4 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

4 hours ago
ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

4 hours ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

5 hours ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

5 hours ago
ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

5 hours ago
ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

5 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ PUNJAB ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ AMIT SHAH ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਡਾ.ਅੰਬੇਡਕਰ 'ਤੇ ਅਮਿਤ ਸ਼ਾਹ ਦੀ ਅਪਮਾਨਜਨਕ ਟਿੱਪਣੀ ਅਸਵੀਕਾਰਨਯੋਗ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਵੇ: ਅਮਨ ਅਰੋੜਾ

December 20, 2024
in ਖਬਰਾਂ, ਚੰਡੀਗੜ੍ਹ, ਪੰਜਾਬ
‘AAP’ PUNJAB ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ AMIT SHAH ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

‘AAP’ PUNJAB ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ AMIT SHAH ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਡਾ.ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਅਪਮਾਨਜਨਕ ਟਿੱਪਣੀ ਅਸਵੀਕਾਰਨਯੋਗ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਵੇ: ਅਮਨ ਅਰੋੜਾ

ਡਾ. ਅੰਬੇਡਕਰ ਦਾ ਸੰਵਿਧਾਨ ਹਰ ਭਾਰਤੀ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ, ਅਮਿਤ ਸ਼ਾਹ ਦੀ ਟਿੱਪਣੀ ਇਸ ਦੀ ਵਿਰਾਸਤ ਦਾ ਨਿਰਾਦਰ ਕਰਦੀ ਹੈ: ਅਮਨ ਅਰੋੜਾ

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ, ਕੇਂਦਰ ਸਰਕਾਰ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰੇ: ਅਮਨ ਅਰੋੜਾ

ਚੰਡੀਗੜ੍ਹ, 20 ਦਸੰਬਰ, 2024 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਾਹ ਵੱਲੋਂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਜਵਾਬ ਵਿੱਚ ਸੌਂਪਿਆ। ‘ਆਪ’ ਨੇ ਸੰਵਿਧਾਨ ਦੇ ਨਿਰਮਾਤਾ ‘ਤੇ ਹਮਲਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਵਿਸ਼ਵਾਸਘਾਤ ਵਜੋਂ ਅਮਿਤ ਸ਼ਾਹ ਦੀ ਸਖ਼ਤ ਨਿੰਦਾ ਕੀਤੀ ਹੈ।

ਅਮਨ ਅਰੋੜਾ ਦੇ ਨਾਲ ਵਫ਼ਦ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਡਾਕਟਰ ਸੰਨੀ ਆਹਲੂਵਾਲੀਆ, ਗੁਰਪ੍ਰੀਤ ਸਿੰਘ ਜੀਪੀ ਅਤੇ ਪਰਮਿੰਦਰ ਗੋਲਡੀ ਸ਼ਾਮਲ ਸਨ।

ਰਾਜਪਾਲ ਨੂੰ ਮੰਗ ਪੱਤਰ ਸੋਪਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਡੂੰਘੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਸਵੀਕਾਰਨਯੋਗ ਹੈ ਕਿ ਗ੍ਰਹਿ ਮੰਤਰੀ ਵਰਗੇ ਉੱਚ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਕੋਈ ਵਿਅਕਤੀ ਭਾਰਤੀ ਇਤਿਹਾਸ ਦੀ ਇੱਕ ਮਹਾਨ ਹਸਤੀ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਬਾਰੇ ਇਸ ਤਰ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਕਰੇ। ਉਨ੍ਹਾਂ ਕਿਹਾ ਕਿ ਅੰਬੇਡਕਰ ਭਾਰਤੀ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਅਤੇ ਸਾਡੇ ਸੰਵਿਧਾਨ ਦੇ ਮੁੱਖ ਨਿਰਮਾਤਾ ਹਨ। ਇਸ ਨਾਲ ਪੰਜਾਬ ਦੇ ਲੋਕਾਂ ਸਮੇਤ ਸਾਰੇ ਭਾਰਤੀਆਂ ਵਿੱਚ ਭਾਰੀ ਰੋਸ ਹੈ। ਇਹ ਭਾਜਪਾ ਸਰਕਾਰ ਦੀ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਸੋਚ ਨੂੰ ਦਰਸਾਉਂਦਾ ਹੈ।

ਅਰੋੜਾ ਨੇ ਕਿਹਾ ਕਿ ਸੰਵਿਧਾਨ ਦਾ ਮਸੌਦਾ ਭਾਰਤੀ ਲੋਕਤੰਤਰ ਦੀ ਨੀਂਹ ਹੈ, ਜੋ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਮੁੱਖ ਮੰਤਰੀਆਂ ਅਤੇ ਰਾਜਪਾਲਾਂ ਸਮੇਤ ਸਾਰੇ ਨੇਤਾਵਾਂ ਨੂੰ ਸੰਵਿਧਾਨਕ ਅਹੁਦਿਆਂ ‘ਤੇ ਰਹਿਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਦੀ ‘ ਘਟੀਆ ਸ਼ਬਦਾਵਲੀ ਅਤੇ ਅਪਮਾਨਜਨਕ ਟਿੱਪਣੀ ਲਈ ਕੇਂਦਰੀ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਵੇ। ਰਾਜਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਜਾਵੇਗਾ।

ਅਰੋੜਾ ਨੇ ਕਿਹਾ ਕਿ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ‘ਆਪ’ ਵਰਕਰਾਂ ਅਤੇ ਨੇਤਾਵਾਂ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜੋ ਕਿ ਲੋਕਾਂ ਵਿੱਚ ਵਿਆਪਕ ਗ਼ੁੱਸੇ ਅਤੇ ਰੋਸ ਨੂੰ ਦਰਸਾਉਂਦਾ ਹੈ।

‘ਆਪ’ ਵਫ਼ਦ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਮੁੱਦਾ ਵੀ ਉਠਾਇਆ, ਜੋ ਪਿਛਲੇ 24 ਦਿਨਾਂ ਤੋਂ ਅਣਮਿਥੇ ਸਮੇਂ ਲਈ ਮਰਨ ਵਰਤ ‘ਤੇ ਹਨ। ਅਰੋੜਾ ਨੇ ਰਾਜਪਾਲ ਨੂੰ ਦਖ਼ਲ ਦੇਣ ਅਤੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਲਈ ਦਬਾਅ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ, ਜਿਨ੍ਹਾਂ ਦਾ ਕੇਂਦਰ ਨੇ ਪਹਿਲਾਂ ਵਾਅਦਾ ਕੀਤਾ ਸੀ, ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਅਤੇ ਪਿਛਲੇ ਵਾਅਦਿਆਂ ਨੂੰ ਤੋੜਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੇ ਮਸਲੇ ਹੱਲ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਰਾਖੀ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

*’ਆਪ’ ਸੰਸਦ ਮੈਂਬਰਾਂ ਨੇ ਕਿਸਾਨਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ*

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦੇ ਹੋਏ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਨਾਕਾਮੀ ਦੀ ਆਲੋਚਨਾ ਕੀਤੀ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਅਪੀਲ ਕੀਤੀ। ਚੱਢਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਅੜੀ ਹੋਈ ਹੈ। ਡੱਲੇਵਾਲ ਦੀ ਵਿਗੜਦੀ ਹਾਲਤ ਕੇਂਦਰ ਸਰਕਾਰ ਦੀ ਕਿਸਾਨੀ ਪ੍ਰਤੀ ਉਦਾਸੀਨਤਾ ਨੂੰ ਉਜਾਗਰ ਕਰਦੀ ਹੈ।

‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਪ੍ਰਤੀ ਦੁਸ਼ਮਣੀ ਨੂੰ ਦਰਸਾਉਂਦੀਆਂ ਹਨ। ਸੂਬੇ ਦੇ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਕੇਂਦਰ ਆਪਣੀ ਦੁਸ਼ਮਣੀ ਬੰਦ ਕਰੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇ। ‘ਆਪ’ ਦੇ ਸਮੂਹ ਆਗੂਆਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਵਤੀਰਾ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਅਪੀਲ ਕੀਤੀ।

Tags: AMAN ARORABREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ   ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Most Popular

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

by Ranjit Singh
1 week ago
0

Punjab: ਕੈਨੇਡਾ 'ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ ਜਲੰਧਰ, 2 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 