AAP Punjab ਨੇ ਡਾ. ਰਾਜਕੁਮਾਰ ਚੱਬੇਵਾਲ ਨੂੰ ਸੌਪੀ ਨਵੀਂ ਜ਼ਿੰਮੇਵਾਰੀ
– ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ
ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਇੱਕ ਵੱਡਾ ਜਥੇਬੰਦਕ ਫੇਰਬਦਲ ਕੀਤਾ ਹੈ ਪਾਰਟੀ ਨੇ ਫਗਵਾੜਾ ਵਿਧਾਨ ਸਭਾ ਹਲਕੇ ਦੀ ਕਮਾਨ ਡਾ. ਰਾਜਕੁਮਾਰ ਚੱਬੇਵਾਲ ਨੂੰ ਸੌਂਪ ਦਿੱਤੀ ਹੈ।

ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਪਹਿਲਾਂ ਤੋਂ ਤਾਇਨਾਤ ਹਰਜੀ ਮਾਨ ਨੂੰ ਹਟਾ ਦਿੱਤਾ ਗਿਆ ਹੈ। ਪਾਰਟੀ ਦੇ ਇਸ ਫੈਸਲੇ ਨੂੰ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਉਲਟਫੇਰ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਕੇ ਆਮ ਆਦਮੀ ਪਾਰਟੀ ਨੇ ਫਗਵਾੜਾ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਅਤੇ ਸਥਾਨਕ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦਾ ਵੱਡਾ ਦਾਅ ਖੇਡਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























