AAP Punjab ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਵਿੱਚ ਉਪ ਪ੍ਰਧਾਨਾਂ, ਹਲਕਾ ਇੰਚਾਰਜਾਂ, ਸੂਬਾ ਜਨਰਲ ਸਕੱਤਰਾਂ ਤੇ ਸਕੱਤਰਾਂ ਦੇ ਨਾਮ ਸ਼ਾਮਿਲ ਹਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸਮੂਹ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਓਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਓਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























