AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ
– ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਵੱਲੋਂ ਭਲਕੇ ਦਿੱਲੀ ‘ਚ ਜੰਤਰ ਮੰਤਰ ‘ਤੇ ਵੱਡੀ ਰੈਲੀ ਹੋਵੇਗੀ ਇਸ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ, 1 ਮਾਰਚ ਨੂੰ ਸਵੇਰੇ 11 ਵਜੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ।
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਦਿੱਲੀ ਪੁਲਿਸ ਰਾਹੀਂ ਰੈਲੀ ਦੀ ਮਨਜ਼ੂਰੀ ਵਾਪਸ ਲੈਣ ਕਰ ਕੇ ਇਹ ਰੈਲੀ ਰੱਦ ਹੋ ਗਈ ਹੈ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਸਾਂਝਾ ਕਰ ਕੇ ਸਪਸ਼ਟ ਕੀਤਾ ਹੈ ਕਿ ਰੈਲੀ ਨਿਰਧਾਰਿਤ ਸਮੇਂ ਅਤੇ ਸਥਾਨ ‘ਤੇ ਹੀ ਹੋਵੇਗੀ।
ਸੀਐਮ ਮਾਨ ਨੇ ਟਵੀਟ ਕੀਤਾ ਕਿ “ਕੱਲ੍ਹ ਦੀ ਰੈਲੀ ਆਪਣੇ ਨਿਰਧਾਰਿਤ ਸਮੇਂ ਅਤੇ ਸਥਾਨ ‘ਤੇ ਹੀ ਹੋਵੇਗੀ। ਆਪ ਸਭ ਨੂੰ ਅਪੀਲ ਹੈ ਕਿ ਹੁੰਮ-ਹੁੰਮਾ ਕੇ ਪਹੁੰਚੋ ਅਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰੋ।”
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਐਤਵਾਰ ਦੀ ਰੈਲੀ ਇਤਿਹਾਸਕ ਹੋਵੇਗੀ। ਸਵੇਰੇ 11 ਵਜੇ ਜੰਤਰ-ਮੰਤਰ ‘ਤੇ ਪੂਰੀ ਲੀਡਰਸ਼ਿਪ ਮੌਜੂਦ ਰਹੇਗੀ, ਚਾਹੇ ਉਹ ਗੁਜਰਾਤ, ਗੋਆ, ਪੰਜਾਬ ਜਾਂ ਦਿੱਲੀ ਦੇ ਨੇਤਾ ਹੋਣ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਸਭਾ ਤੋਂ ਜੋ ਆਵਾਜ਼ ਉੱਠੇਗੀ, ਉਹ ਪੂਰੇ ਦੇਸ਼ ਤੱਕ ਪਹੁੰਚੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























