AAP ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ LG ਤੇ ਵਿੰਨ੍ਹਿਆ ਨਿਸ਼ਾਨਾ
- ਬੰਗਲਾਦੇਸ਼ੀਆਂ ਦੇ ਨਾਂ ‘ਤੇ ਪੂਰਵਾਂਚਲ ਦੇ ਲੋਕਾਂ ਨੂੰ ਉਜਾੜਨ ਦੀ ਸਾਜ਼ਿਸ਼
ਨਵੀ ਦਿੱਲੀ, 21 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਦਿੱਲੀ ਨਗਰ ਨਿਗਮ ਦੇ ਸਿੱਖਿਆ ਵਿਭਾਗ ਵੱਲੋਂ ਬੰਗਲਾਦੇਸ਼ੀਆਂ ਨੂੰ ਲੈ ਕੇ ਜਾਰੀ ਕੀਤੇ ਗਏ ਹੁਕਮਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਨਗਰ ਨਿਗਮ ‘ਚ ਅਧਿਕਾਰੀ ਭਾਜਪਾ ਵੱਲੋਂ ਨਿਯੁਕਤ ਕੀਤੇ ਗਏ ਐੱਲ.ਜੀ. ਦੇ ਹੁਕਮਾਂ ‘ਤੇ ਕੰਮ ਕਰ ਰਹੇ ਹਨ। ਅਜਿਹੇ ਹੀ ਇਕ ਅਧਿਕਾਰੀ ਨੇ ਪੂਰਵਾਂਚਲ ਦੇ ਲੋਕਾਂ ਨੂੰ ਉਜਾੜਨ ਦੀ ਸਾਜ਼ਿਸ਼ ਦੇ ਤਹਿਤ ਬੰਗਲਾਦੇਸ਼ੀਆਂ ਦੇ ਨਾਂ ‘ਤੇ ਹੁਕਮ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਘਰੋਂ ਕੱਢਣ ਦੀ ਸਾਜ਼ਿਸ਼ ਤਹਿਤ ਜਾਰੀ ਕੀਤਾ ਗਿਆ ਹੈ। ਸੰਜੇ ਸਿੰਘ ਨੇ ਇਸ ਹੁਕਮ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੱਲੋਂ ਬੰਗਲਾਦੇਸ਼ੀਆਂ ਅਤੇ ਰੋਹਿੰਗਿਆ ਬਾਰੇ ਸੰਸਦ ਵਿੱਚ ਦਿੱਤੇ ਬਿਆਨ ਨਾਲ ਵੀ ਜੋੜਿਆ।
ਸੰਜੇ ਸਿੰਘ ਨੇ ਕਿਹਾ ਕਿ ਅਜਿਹੇ ‘ਚ ਸਪੱਸ਼ਟ ਹੈ ਕਿ ਇਸ ਹੁਕਮ ਰਾਹੀਂ ਪੂਰਵਾਂਚਲੀਆਂ ਖਿਲਾਫ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਦੱਸ ਦਈਏ ਕਿ ਦਿੱਲੀ ਨਗਰ ਨਿਗਮ (ਐੱਮਸੀਡੀ) ਨੇ ਗੈਰ-ਕਾਨੂੰਨੀ ਬੰਗਲਾਦੇਸ਼ੀ ਘੁਸਪੈਠੀਆਂ ਦੇ ਮੁੱਦੇ ‘ਤੇ ਸਕੂਲਾਂ ਨੂੰ ਨੋਟਿਸ ਭੇਜਿਆ ਹੈ। ਐਮਸੀਡੀ ਨੇ 18 ਦਸੰਬਰ ਨੂੰ ਸਕੂਲ ਪ੍ਰਬੰਧਨ ਨੂੰ ਬੰਗਲਾਦੇਸ਼ੀ ਵਿਦਿਆਰਥੀਆਂ ਦੀ ਪਛਾਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਿਹਤ ਵਿਭਾਗ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅਜਿਹੇ ਪਰਵਾਸੀਆਂ ਦੇ ਜਨਮ ਸਰਟੀਫਿਕੇਟ ਨਾ ਬਣਾਏ ਜਾਣ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/