AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ ): ਤਰਨਤਾਰਨ ‘ਚ ਮੰਗਲਵਾਰ ਨੂੰ ਵੱਡੀ ਘਟਨਾ ਵਾਪਰੀ। ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਪੱਟੀ ਹਲਕੇ ਦੇ ਤੂਤ ਬੱਸ ਸਟੈਂਡ ‘ਤੇ ਮੌਜੂਦ ਸਨ, ਇਸੇ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਸਰਪੰਚ ਦੇ ਨਾਲ ਮੌਜੂਦ ਉਨ੍ਹਾਂ ਦੇ ਇੱਕ ਸਾਥੀ ਨੂੰ ਵੀ ਗੋਲੀ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਉਸ ਨੇ ਦੱਸਿਆ ਹੈ ਕਿ ਬਾਈਕ ‘ਤੇ ਦੋ ਲੋਕ ਆਏ ਸਨ। ਉਨ੍ਹਾਂ ਨੇ 3 ਗੋਲੀਆਂ ਮਾਰੀਆਂ।ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸਰਪੰਚ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ 50 ਲੱਖ ਰੁਪਏ ਫਿਰੌਤੀ ਮੰਗੀ ਜਾ ਰਹੀ ਸੀ। ਇਸ ਨੂੰ ਲੈ ਕੇ ਕਈ ਵਾਰ ਧਮਕੀ ਮਿਲ ਚੁੱਕੀ ਸੀ। ਪੁਲਿਸ ਹੁਣ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























