AAP: ਸਰਕਾਰ ਦੀ ਯੋਜਨਾ ਤਹਿਤ ਕਿਹੜੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ?
ਖਾਤਿਆਂ ‘ਚ ਕਦੋਂ ਆਉਣਗੇ 1000 ਰੁਪਏ? ਪੜ੍ਹੋ ਸਾਰੀ ਜਾਣਕਾਰੀ
ਨਵੀ ਦਿੱਲੀ : ਆਮ ਆਦਮੀ ਪਾਰਟੀ ਨੇ 12 ਦਸੰਬਰ ਨੂੰ ਦਿੱਲੀ ਵਿੱਚ ਮਹਿਲਾ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਹਾਲ ਹੀ ‘ਚ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਬਾਰੇ ਇੱਕ ਵੱਡਾ ਅਪਡੇਟ ਦਿੱਤਾਹੈ। ਸੀਐਮ ਆਤਿਸ਼ੀ ਨੇ ਕਿਹਾ ਕਿ ਇਹ ਸਕੀਮ ਅਗਲੇ 7 ਤੋਂ 10 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ‘ਤੇ ਕੰਮ ਕਰ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ 31 ਮਾਰਚ, 2025 ਤੱਕ ਔਰਤਾਂ ਨੂੰ ਇਸ ਸਕੀਮ ਤਹਿਤ ਇੱਕ ਜਾਂ ਦੋ ਕਿਸ਼ਤਾਂ ਮਿਲਣਗੀਆਂ।
ਦੱਸ ਦਈਏ ਕਿ ਦਿੱਲੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਲਾਭ ਸਿਰਫ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹੀ ਮਿਲੇਗਾ। ਇਸ ਦੇ ਨਾਲ ਹੀ ਜਿਨ੍ਹਾਂ ਕੋਲ ਦਿੱਲੀ ਦੇ ਵੋਟਰ ਕਾਰਡ ਹਨ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਦਾ ਮਤਲਬ ਹੈ ਕਿ ਜਿਨ੍ਹਾਂ ਔਰਤਾਂ ਦਾ ਨਾਂ ਦਿੱਲੀ ਦੀ ਵੋਟਰ ਸੂਚੀ ਵਿੱਚ ਨਹੀਂ ਹੈ ਅਤੇ ਜਿਨ੍ਹਾਂ ਕੋਲ ਵੋਟਰ ਕਾਰਡ ਨਹੀਂ ਹੈ, ਉਨ੍ਹਾਂ ਨੂੰ 1000 ਰੁਪਏ ਨਹੀਂ ਮਿਲਣਗੇ। ਜਿਹੜੀਆਂ ਔਰਤਾਂ ਇਸ ਵੇਲੇ ਕੇਂਦਰ ਸਰਕਾਰ, ਦਿੱਲੀ ਸਰਕਾਰ ਜਾਂ ਕਿਸੇ ਸਥਾਨਕ ਅਦਾਰੇ ਦੀਆਂ ਸਥਾਈ ਮੁਲਾਜ਼ਮ ਹਨ, ਜੋ ਖ਼ੁਦ ਸੰਸਦ ਮੈਂਬਰ, ਵਿਧਾਇਕ ਜਾਂ ਕੌਂਸਲਰ ਹਨ ਜਾਂ ਜਿਨ੍ਹਾਂ ਨੇ ਪਿਛਲੇ ਸਾਲ ਆਮਦਨ ਕਰ ਅਦਾ ਕੀਤਾ ਹੈ, ਉਹ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/