ਅਬੋਹਰ ਨਗਰ ਨਿਗਮ ‘ਚ ਮੁੜ ਖਿੜਿਆ ‘ਕਮਲ’
– ਪੂਜਾ ਵਧਵਾ ਬਣੀ ਨਵੀ ਮੇਅਰ
– ਹਾਈ ਕੋਰਟ ਦੀ ਨਿਗਰਾਨੀ ‘ਚ ਹੋਈਆਂ ਚੋਣਾਂ
ਅਬੋਹਰ, 20 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਅਬੋਹਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈਆਂ। ਦੁਬਾਰਾ ਕਰਵਾਈ ਗਈ ਇਸ ਚੋਣ ਪ੍ਰਕਿਰਿਆ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਤਿੰਨੋਂ ਮੁੱਖ ਅਹੁਦਿਆਂ ‘ਤੇ ਜਿੱਤ ਦਰਜ ਕੀਤੀ।
ਭਾਰਤੀ ਜਨਤਾ ਪਾਰਟੀ ਨੇ ਬਹੁਮਤ ਦੇ ਆਧਾਰ ‘ਤੇ ਨਗਰ ਨਿਗਮ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ। ਪੂਜਾ ਵਧਵਾ ਨੂੰ ਮੇਅਰ, ਧਰਮਵੀਰ ਮਲਕਟ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਦੀਪਕ ਛਾਪੋਲਾ ਨੂੰ ਡਿਪਟੀ ਮੇਅਰ ਚੁਣਿਆ ਗਿਆ।ਇਹ ਚੋਣ ਪ੍ਰਕਿਰਿਆ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਹਾਈ ਕੋਰਟ ਵੱਲੋਂ ਨਿਯੁਕਤ ਆਬਜ਼ਰਵਰ ਦੀ ਮੌਜੂਦਗੀ ਵਿੱਚ ਪੂਰੀ ਕਰਵਾਈ ਗਈ। ਨਤੀਜੇ ਸਾਹਮਣੇ ਆਉਂਦੇ ਹੀ ਨਗਰ ਨਿਗਮ ਕੰਪਲੈਕਸ ਅਤੇ ਸ਼ਹਿਰ ਵਿੱਚ ਭਾਜਪਾ ਵਰਕਰਾਂ ਤੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਨਾਅਰੇਬਾਜ਼ੀ ਕਰਕੇ ਜਿੱਤ ਦਾ ਜਸ਼ਨ ਮਨਾਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























