Accident : ਚੰਬਾ ਤੋਂ ਅੰਮ੍ਰਿਤਸਰ ਜਾ ਰਹੀ HRTC ਬੱਸ ਸੜਕ ‘ਤੇ ਪਲਟੀ, ਇਕ ਦੀ ਮੌਤ, 16 ਜ਼ਖਮੀ
ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ) Accident -ਪਠਾਨਕੋਟ ਦੇ ਮਾਮੂਨ ਕੈਂਟ ਨੇੜੇ ਬੀਤੀ ਰਾਤ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ 16 ਜ਼ਖਮੀ ਹੋ ਗਏ। ਹਾਦਸਾ ਦੁਪਹਿਰ 3 ਵਜੇ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੰਬਾ ਤੋਂ ਅੰਮ੍ਰਿਤਸਰ ਜਾ ਰਹੀ ਐਚਆਰਟੀਸੀ ਬੱਸ ਮਾਮੂਨ ਕੈਂਟ ਨੇੜੇ ਸੜਕ ’ਤੇ ਪਲਟ ਗਈ।
ਹਾਦਸੇ ਦੇ ਸਮੇਂ ਬੱਸ ਵਿੱਚ 41 ਯਾਤਰੀ ਮੌਜੂਦ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਗੱਡੀਆਂ ‘ਚ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਦੀ ਪੁਸ਼ਟੀ ਕਰਦਿਆਂ ਆਰ.ਐਮ.ਸ਼ੁਗਲ ਸਿੰਘ ਨੇ ਦੱਸਿਆ ਕਿ ਸਵਾਰੀਆਂ ਨੂੰ ਦੂਜੀ ਬੱਸ ਰਾਹੀਂ ਉਨ੍ਹਾਂ ਦੀ ਮੰਜ਼ਿਲ ਵੱਲ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।