Accident: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ
ਪਿਕਅੱਪ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ
ਜਲੰਧਰ – ਬੱਸ ਅਤੇ ਸਵਾਰੀਆਂ ਨਾਲ ਭਰੀ ਪਿਕਅੱਪ ਵਿਚਾਲੇ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇੱਕ ਨਿੱਜੀ ਕੰਪਨੀ ਦੀ ਬੱਸ ਫਿਲੌਰ ਤੋਂ ਜਲੰਧਰ ਜਾ ਰਹੀ ਸੀ। ਇਸ ਦੌਰਾਨ ਫਿਲੌਰ ਨੇੜੇ ਖਹਿਰਾ-ਭੱਟੀਆਂ ਫਲਾਈਓਵਰ ‘ਤੇ ਬੱਸ ਨੇ ਖੜ੍ਹੀ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਵੈਨ ਪਲਟ ਗਈ ਅਤੇ ਬੱਸ ‘ਚ ਸਵਾਰ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਹਾਦਸੇ ਦੌਰਾਨ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਫਿਲੌਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਕਅੱਪ ਚਾਲਕ ਨੇ ਦੱਸਿਆ ਕਿ ਸਵਾਰੀਆਂ ਨਾਲ ਭਰੀ ਬੱਸ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/