Accident News : ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ 6 ਦੀ ਮੌਤ, ਕਈ ਜਖ਼ਮੀ
ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਕੋਲਕਾਤਾ ਤੋਂ ਪਟਨਾ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਅੱਜ ਸਵੇਰੇ ਹਜ਼ਾਰੀਬਾਗ( Hazaribagh) ‘ਚ ਪਲਟ ਗਈ। ਇਸ ਹਾਦਸੇ ‘ਚ 6 ਯਾਤਰੀਆਂ ਦੀ ਮੌਤ ਹੋ ਗਈ। ਜਦਕਿ 11 ਲੋਕ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ 5 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਯਾਤਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਹਾਦਸਾ ਬਰਕਾਥਾ ਦੇ ਗੋਰਹਰ ਥਾਣਾ ਖੇਤਰ ‘ਚ ਹੋਇਆ। ਮਿਲੀ ਜਾਣਕਾਰੀ ਅਨੁਸਾਰ ਬੱਸ ਦੀ ਰਫਤਾਰ ਜ਼ਿਆਦਾ ਸੀ, ਜਿਸ ਦੌਰਾਨ ਡਰਾਈਵਰ ਦੀ ਝਪਕੀ ਲੱਗ ਗਈ ਤੇ ਅਚਾਨਕ ਸਾਹਮਣੇ ਆਏ ਟੋਏ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਬਸ ਪਲਟ ਗਈ। ਹਾਦਸੇ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਸਥਾਨਕ ਥਾਣਾ ਗੋਰਹਰ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰਨ ਵਾਲਿਆਂ ਵਿਚ ਔਰਤਾਂ ਦੀ ਗਿਣਤੀ ਜ਼ਿਆਦਾ ਹੈ।ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/