Accident News: ਤੇਜ਼ ਰਫਤਾਰ ਟਰੱਕ ਪਲਟਿਆ: ਦੋ ਮਾਸੂਮ ਬੱਚਿਆਂ ਦੀ ਮੌਤ
ਜਗਰਾਉਂ, 31 ਦਸੰਬਰ 2025 (ਵਿਸ਼ਵ ਵਾਰਤਾ) – ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਜਗਰਾਉਂ (Accident News) ਵਿੱਚ ਸਿੱਧਵਾ ਬੇਟ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰੱਕ ਦੇ ਪਲਟਣ ਨਾਲ ਦੋ ਮਾਸੂਮ ਬੱਚੇ ਉਸ ਟਰੱਕ ਦੇ ਹੇਠਾਂ ਆ ਗਏ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜ ਸਾਲਾ ਗੋਪਾਲ ਅਤੇ ਸੱਤ ਸਾਲਾ ਪਿੰਕੀ ਵਜੋਂ ਹੋਈ ਹੈ, ਜੋ ਕਿ ਸੱਕੇ ਭੈਣ-ਭਰਾ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ, ਅਤੇ ਪੁਲਿਸ ਹੁਣ ਉਸਦੀ ਭਾਲ ਕਰ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























