ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ
ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਕੀਰਤਪੁਰ ਸਾਹਿਬ ਨੇੜਲੇ ਪਿੰਡ ਦੇਹਣੀ ਕੋਲ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪੰਜਾਬ ਸਾਊਂਡ ਰੋਪੜ ਦੀ ਇੱਕ ਗੱਡੀ ਡੂੰਘੀ ਖਾਈ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜਾਣਕਾਰੀ ਅਨੁਸਾਰ, ਗੱਡੀ ਵਿੱਚ ਤਿੰਨ ਤੋਂ ਚਾਰ ਵਿਅਕਤੀ ਸਵਾਰ ਸਨ। ਉਹ ਕੁੱਲੂ ਵਿੱਚ ਮੇਲਾ ਲਗਾਉਣ ਤੋਂ ਬਾਅਦ ਵਾਪਸ ਪਰਤ ਰਹੇ ਸਨ, ਜਦੋਂ ਇਹ ਹਾਦਸਾ ਵਾਪਰ ਗਿਆ।
ਹਾਦਸੇ ਦੀਆਂ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਘਟਨਾ ਤੋਂ ਬਾਅਦ ਮੌਕੇ ’ਤੇ ਰਾਹਤ ਕਾਰਜ ਜਾਰੀ ਹੋਣ ਦੀ ਜਾਣਕਾਰੀ ਹੈ। ਫਿਲਹਾਲ ਹਾਦਸੇ ਵਿੱਚ ਕਿਸੇ ਦੀ ਮੌਤ ਜਾਂ ਜ਼ਖ਼ਮੀ ਹੋਣ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਦਸੇ ਦੇ ਕਾਰਨਾਂ ਅਤੇ ਗੱਡੀ ਵਿੱਚ ਸਵਾਰ ਵਿਅਕਤੀਆਂ ਦੀ ਹਾਲਤ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























