ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ
ਮੁੰਬਈ, 24 ਸਤੰਬਰ 2026 (ਵਿਸ਼ਵ ਵਾਰਤਾ): ‘ਵੈਲਕਮ’ ਅਤੇ ‘ਆਸ਼ਿਕੀ’ ਵਰਗੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਪਛਾਣ ਬਣਾਉਣ ਵਾਲੇ ਅਦਾਕਾਰ ਮੁਸ਼ਤਾਕ ਖ਼ਾਨ ਦਾ 56 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਉਹ ਪਿਛਲੇ ਲਗਭਗ 15 ਦਿਨਾਂ ਤੋਂ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਸਨ, ਜਿੱਥੇ ਉਨ੍ਹਾਂ ਨੇ ਅੱਜ 24 ਸਤੰਬਰ ਨੂੰ ਅੰਤਿਮ ਸਾਹ ਲਿਆ।
ਜਾਣਕਾਰੀ ਅਨੁਸਾਰ ਮੁਸ਼ਤਾਕ ਖ਼ਾਨ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ।ਉਨ੍ਹਾਂ ਨੂੰ ਲਗਭਗ ਪੰਜ ਸਾਲ ਪਹਿਲਾਂ ਕੈਂਸਰ ਦਾ ਪਤਾ ਲੱਗਿਆ ਸੀ, ਪਰ ਹਾਲ ਹੀ ਵਿੱਚ ਉਨ੍ਹਾਂ ਦੀ ਤਬੀਅਤ ਲਗਾਤਾਰ ਵਿਗੜਦੀ ਚਲੀ ਗਈ।ਉਨ੍ਹਾਂ ਨੂੰ 25 ਸਤੰਬਰ ਨੂੰ ਮੁੰਬਈ ਵਿੱਚ ਸੁਪੁਰਦ-ਏ-ਖ਼ਾਕ ਕੀਤਾ ਜਾਵੇਗਾ।
ਮੁਸ਼ਤਾਕ ਖਾਨ ਨੇ ਫਿਲਮਾਂ ਵਿੱਚ ਮੁੱਖ ਤੌਰ ‘ਤੇ ਸਹਾਇਕ ਅਤੇ ਹਾਸ-ਰਸ ਭੂਮਿਕਾਵਾਂ ਰਾਹੀਂ ਆਪਣੀ ਪਛਾਣ ਬਣਾਈ। ਦਰਸ਼ਕਾਂ ਨੇ ਫਿਲਮ ਵੈਲਕਮ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਸ਼ਿਕੀ, ਮੁਝਸੇ ਸ਼ਾਦੀ ਕਰੋਗੀ ਅਤੇ ਹਮ ਹੈਂ ਰਾਹੀ ਪਿਆਰ ਕੇ ਵਰਗੀਆਂ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਨਾਲ ਛਾਪ ਛੱਡੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















