ADC ਵੱਲੋਂ ਟਚ ਸਕਾਈ ਵੀਜ਼ਾ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਸਤੰਬਰ (ਸਤੀਸ਼ ਕੁਮਾਰ ਪੱਪੀ):- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਟਚ ਸਕਾਈ ਵੀਜ਼ਾਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਟਚ ਸਕਾਈ ਵੀਜ਼ਾਜ ਐਸ.ਸੀ.ਓ. ਨੰ: 7-8, ਜੀ.ਟੀ.ਬੀ. ਨਗਰ, ਨੇੜੇ ਬਸ ਸਟੈਂਡ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰੋਸ਼ਨ ਲਾਲ ਦੱਤ ਪੁੱਤਰ ਸ੍ਰੀ ਕਿਦਾਰ ਨਾਥ ਮਕਾਨ ਨੰ: 44, ਜੋਸ਼ ਰੋਡ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਲਈ ਲਾਇਸੰਸ ਨੰ: 284/ਆਈ.ਸੀ. ਮਿਤੀ 12.03.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 11.03.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਰਿਹਾਇਸ਼ੀ ਪਤੇ ਅਤੇ ਦਫਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਟਚ ਸਕਾਈ ਵਿਜ਼ਾਜ ਫਰਮ ਨੂੰ ਜਾਰੀ ਲਾਇਸੰਸ ਨੰਬਰ 284/ਆਈ.ਸੀ. ਮਿਤੀ 12.03.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।























