AI summit ਵਿਚ ਯੂਥ ਕਾਂਗਰਸ ਦਾ ਹੰਗਾਮਾ! ਭਾਰਤ ਮੰਡਪਮ ਵਿੱਚ ਟੀ-ਸ਼ਰਟਾਂ ਉਤਾਰ ਕੇ ਕੀਤੀ ਨਾਅਰੇਬਾਜ਼ੀ
ਨਵੀ ਦਿੱਲੀ, 20 ਫਰਵਰੀ 2026 (ਵਿਸ਼ਵ ਵਾਰਤਾ): ਭਾਰਤ ਮੰਡਪਮ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਨੇ ਅੱਜ ਏਆਈ ਇਮਪੈਕਟ ਸਮਿਟ ਦੌਰਾਨ ਹਿੰਸਕ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਟੀ-ਸ਼ਰਟਾਂ ਉਤਾਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ— ‘PM ਇਜ਼ ਕੌਂਪ੍ਰੋਮਾਈਜ਼ਡ।’
ਪ੍ਰਦਰਸ਼ਨ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਇਸ ਵਿੱਚ 15-20 ਦੀ ਗਿਣਤੀ ਵਿੱਚ ਵਰਕਰਾਂ ਦੀ ਭੀੜ ਹੱਥਾਂ ਵਿੱਚ ਚਿੱਟੇ ਰੰਗ ਦੀਆਂ ਟੀ-ਸ਼ਰਟਾਂ ਫੜੀ ਖੜ੍ਹੀ ਨਜ਼ਰ ਆ ਰਹੀ ਹੈ। ਟੀ-ਸ਼ਰਟਾਂ ‘ਤੇ PM ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੋਟੋ ਲੱਗੀ ਹੋਈ ਹੈ, ਜਿਸ ‘ਤੇ ਲਿਖਿਆ ਸੀ ‘PM ਇਜ਼ ਕੌਂਪ੍ਰੋਮਾਈਜ਼ਡ।’ ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਹ ਪ੍ਰਦਰਸ਼ਨ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀ ਹੈ। ਹੁਣ ਤੱਕ ਚਾਰ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕਾਂਗਰਸੀ ਵਰਕਰ ਇੰਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਅੰਦਰ ਕਿਵੇਂ ਪਹੁੰਚੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਫਰਵਰੀ ਨੂੰ ਇਸ ਸਮਿਟ ਦਾ ਉਦਘਾਟਨ ਕੀਤਾ ਸੀ। ਇੱਥੇ ਦੁਨੀਆ ਭਰ ਦੀਆਂ ਕੰਪਨੀਆਂ ਨੇ ਆਪਣੇ ਨਵੀਨਤਮ AI ਹੱਲ (Solutions) ਦੁਨੀਆ ਦੇ ਸਾਹਮਣੇ ਪੇਸ਼ ਕੀਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























