Air Purifiers Classroom: ਸਰਕਾਰੀ ਸਕੂਲਾਂ ਦੇ ਕਲਾਸਰੂਮਾਂ ‘ਚ ਲਗਾਏ ਜਾਣਗੇ ਏਅਰ ਪਿਊਰੀਫਾਇਰ; ਪੜ੍ਹੋ ਪੂਰੀ ਖ਼ਬਰ
ਨਵੀ ਦਿੱਲੀ, 19 ਦਸੰਬਰ 2025 (ਵਿਸ਼ਵ ਵਾਰਤਾ): ਦਿੱਲੀ ਸਰਕਾਰ ਨੇ ਰਾਜਧਾਨੀ ਦੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸਾਫ਼ ਹਵਾ ਪ੍ਰਦਾਨ ਕਰਨ ਲਈ ਉਹ ਸਰਕਾਰੀ ਸਕੂਲਾਂ ਦੇ ਦਸ ਹਜ਼ਾਰ ਕਲਾਸਰੂਮਾਂ ਵਿੱਚ ਏਅਰ ਪਿਊਰੀਫਾਇਰ ਲਗਾਏਗੀ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦਿੱਲੀ ਸਰਕਾਰ ਦੇ ਮੰਤਰੀ ਆਸ਼ੀਸ਼ ਸੂਦ ਨੇ ਪ੍ਰਦੂਸ਼ਣ ਸੰਬੰਧੀ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਲਾਸਰੂਮਾਂ ਵਿੱਚ ਏਅਰ ਪਿਊਰੀਫਾਇਰ ਲਗਾਉਣ ਦਾ ਐਲਾਨ ਕੀਤਾ ਇਸਦਾ ਉਦੇਸ਼ ਰਾਜਧਾਨੀ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਕਲਾਸਰੂਮਾਂ ਦੇ ਅੰਦਰ ਸਾਫ਼ ਹਵਾ ਪ੍ਰਦਾਨ ਕਰਨਾ ਹੈ।
ਮੰਤਰੀ ਆਸ਼ੀਸ਼ ਸੂਦ ਨੇ ਦੱਸਿਆ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 38,000 ਕਲਾਸਰੂਮ ਹਨ, ਅਤੇ ਪਹਿਲੇ ਪੜਾਅ ਵਿੱਚ, 10,000 ਕਲਾਸਰੂਮਾਂ ਵਿੱਚ ਏਅਰ ਪਿਊਰੀਫਾਇਰ ਲਗਾਏ ਜਾਣਗੇ। ਇਸ ਤੋਂ ਬਾਅਦ ਇਸ ਯੋਜਨਾ ਦੇ ਲਾਭ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਦੇ ਕਲਾਸਰੂਮਾਂ ਤੱਕ ਵਧਾਏ ਜਾਣਗੇ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਬੱਚਿਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਨਾ ਹੀ ਕਿਸੇ ਨੂੰ ਅਜਿਹਾ ਕਰਨ ਦੇਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























