Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ
– ਕਾਂਗਰਸੀ ਵਿਧਾਇਕ ਵੀ ਪਹੁੰਚੇ
– ਮਨਪ੍ਰੀਤ ਸਿੰਘ ਇਯਾਲੀ ਵੀ ਪਹੁੰਚੇ
ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ ਅੱਜ 29 ਜੂਨ ਨੂੰ ਥੋੜ੍ਹੀ ਦੇਰ ਵਿੱਚ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਅਕਾਲ ਤਖ਼ਤ ਨੇ ਉਨ੍ਹਾਂ ਸਾਰਿਆਂ ਤੋਂ ‘ਆਪ’ ਸਰਕਾਰ ਦੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ, ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਜਵਾਬ ਮੰਗੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਨੰਗੇ ਪੈਰੀਂ ਅਕਾਲ ਤਖ਼ਤ ਪਹੁੰਚੇ। ਕਾਂਗਰਸੀ ਵਿਧਾਇਕ ਵੀ ਹੱਥਾਂ ਵਿੱਚ ਲਿਖਤੀ ਸਪੱਸ਼ਟੀਕਰਨ ਲੈ ਕੇ ਪੇਸ਼ ਹੋਣ ਲਈ ਪਹੁੰਚੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਛੱਡ ਕੇ ਵਾਰਿਸ ਪੰਜਾਬ ‘ਚ ਸ਼ਾਮਿਲ ਹੋਏ ਮਨਪ੍ਰੀਤ ਸਿੰਘ ਇਯਾਲੀ ਵੀ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਪਹੁੰਚ ਚੁੱਕੇ ਹਨ।
ਸਾਰੇ ਹੀ MLA ਅਤੇ ਮੰਤਰੀ ਥੋੜ੍ਹੀ ਦੇਰ ਤੱਕ ਆਪਣਾ ਸਪਸ਼ਟੀਕਰਨ ਦੇਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























