• Latest
  • Trending
ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ PUNJAB ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ PUNJAB ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

2 weeks ago
Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

20 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

2 hours ago
Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

2 hours ago
BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

2 hours ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

3 hours ago
Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

4 hours ago
Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

4 hours ago
 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

4 hours ago
Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

5 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ PUNJAB ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ

February 24, 2026
in ਖਬਰਾਂ, ਪੰਜਾਬ
ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ PUNJAB ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

 

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ PUNJAB ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

• ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ
• ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਮਦਦ ਨਾਲ ਪੰਜਾਬ ਚੋਣਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ: ਭਗਵੰਤ ਮਾਨ*
• ਸਾਡੀ ਸਰਕਾਰ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖਰਚ ਰਹੀ ਹੈ: ਭਗਵੰਤ ਮਾਨ*
• ਕੇਜਰੀਵਾਲ ਦੇ ਨਵੇਂ ਇੰਜਣ ਨੇ ਪੰਜਾਬ ਨੂੰ ਤਰੱਕੀ ਦੀ ਰਾਹ `ਤੇ ਪਾ ਦਿੱਤਾ ਹੈ; ਭਾਜਪਾ, ਅਕਾਲੀ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਗਏ ਹਨ: ਭਗਵੰਤ ਮਾਨ*
• ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ, ਹਰ ਸਾਲ 240 ਬੱਚੇ ਹੁਨਰਮੰਦ ਬਣਨਗੇ

ਮਾਨਸਾ, 24 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪ` ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।”

ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।”

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ` ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂ `ਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”

ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ` ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ। ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ ‘ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ। “ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।”
ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ। ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। ‘ਆਪ’ ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ ‘ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ ‘ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ ‘ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।
ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ ‘ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।”
ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ.ਟੀ.ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।”
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।
———-

Tags: BREAKING NEWSPUNJAB CMPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

by Jaspreet Kaur
March 10, 2026
0

Haryana: ਕਿਸਾਨ ਦੀ ਧੀ ਦੇ ਵਿਆਹ 'ਚ ਸ਼ਾਮਿਲ ਹੋਏ ਰਾਹੁਲ ਗਾਂਧੀ - ਤਸਵੀਰਾਂ ਆਈਆਂ ਸਾਹਮਣੇ ਹਰਿਆਣਾ, 10 ਮਾਰਚ 2026 (ਵਿਸ਼ਵ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
March 10, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ...

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

by Ranjit Singh
March 10, 2026
0

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਸਾਬਕਾ ਡੀਜੀਪੀ ਦਾ...

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

by Jaspreet Kaur
March 10, 2026
0

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਨਵੀ ਦਿੱਲੀ, 10 ਮਾਰਚ...

Currency Converter

Youtube

Wishav Warta - Youtube

ਪੁਰਾਲੇਖ


ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA