Akali Dal: ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਭੁੱਲ ਬਖਸ਼ਾਉਣ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ
ਡੇਰਾ ਮੁਖੀ ਨੂੰ ਮਾਫ਼ੀ ਦੇਣ ਅਤੇ ਬੇਅਦਬੀਆਂ ਸਮੇਤ ਇਹਨਾਂ ਮੁੱਦਿਆਂ ਤੇ ਜਥੇਦਾਰ ਨੂੰ ਚਿੱਠੀ ਲਿਖ ਮੰਗੀ ਮਾਫੀ
ਪੜ੍ਹੋ ਪੂਰੀ ਚਿੱਠੀ
ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਅਕਾਲੀ ਦਲ ਦੇ ਬਾਗੀ ਧੜੇ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਨ੍ਹਾਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਰਾਮ ਰਹੀਮ ਦਾ ਸਲਾਬਤਪੁਰਾ ਮਾਮਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ, ਬਹਿਬਲ ਕਲਾਂ ਅਤੇ ਬਰਗਾੜੀ ਦਾ ਮਾਮਲਾ ਅਤੇ ਡੀਜੀਪੀ ਸੁਮੇਧ ਸੈਣੀ ਅਤੇ ਇਜ਼ਹਾਰ ਆਲਮ ਦੀਆਂ ਨਿਯੁਕਤੀਆਂ ਸ਼ਾਮਲ ਹਨ। ਬਾਗੀ ਧੜੇ ਨੇ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਸਜ਼ਾ ਉਚਿਤ ਸਮਝੇ, ਭੁਗਤਣ ਲਈ ਤਿਆਰ ਹਨ।