Akali Dal ਵਿੱਚ ਸਾਬਕਾ ਮੰਤਰੀ ਨੇ ਫੇਰ ਤੋਂ ਕੀਤੀ ਵਾਪਸੀ, ਸੁਖਬੀਰ ਨੇ ਕੀਤਾ ਸਵਾਗਤ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (Akali Dal) ਵਿੱਚ ਅੱਜ ਸਾਬਕਾ ਮੰਤਰੀ ਨੇ ‘ਘਰ ਵਾਪਸੀ’ ਕੀਤੀ ਹੈ। ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਲਦੇਵ ਸਿੰਘ ਮਾਨ, ਜੋ 2024 ਵਿੱਚ ਪਾਰਟੀ ਤੋਂ ਨਾਰਾਜ਼ ਹੋ ਕੇ “ਸੁਧਰ ਲਹਿਰ” ਧੜੇ ਵਿੱਚ ਸ਼ਾਮਲ ਹੋਏ ਸਨ, ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਇਸ ਦੀ ਜਾਣਕਾਰੀ ਖੁਦ ਸੁਖਬੀਰ ਸਿੰਘ ਬਾਦਲ ਨੇ ਦਿੱਤੀ।

ਇਸ ਮੌਕੇ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਹੋਰ ਸੀਨੀਅਰ ਆਗੂਆਂ ਨਾਲ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੇ ਸੋਲਰ ਘਰਾਟ ਸਥਿਤ ਨਿਵਾਸ ਸਥਾਨ ‘ਤੇ ਪਹੁੰਚੇ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਕਦਮ ਨੂੰ ਪਾਰਟੀ ਨੂੰ ਇੱਕਜੁੱਟ ਕਰਨ ਦੇ ਇੱਕ ਵੱਡੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਸੁਖਬੀਰ ਨੇ ਐਕਸ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “ਅੱਜ ਬਹੁਤ ਖੁਸ਼ੀ ਹੋਈ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ.ਬਲਦੇਵ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਏਕਤਾ ਦੇ ਦਿੱਤੇ ਆਦੇਸ਼ ਨੂੰ ਮੰਨਦੇ ਹੋਏ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ , ਉਹਨਾਂ ਦੇ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ ਤੇ ਅਸੀਂ ਮਿਲਕੇ ਪੰਜਾਬ ਵਿਰੋਧੀ ਸ਼ਕਤੀਆਂ ਨਾਲ ਲੜਾਈ ਲੜਾਂਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















