ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ
– ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ
ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਮਜੀਠਾ ਵਿਧਾਨ ਸਭਾ ਸੀਟ ਤੋਂ ਪਪਲਪ੍ਰੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਜਥੇਬੰਦੀ ਨੇ ਕੁਝ ਦਿਨ ਪਹਿਲਾਂ ਬੱਸੀ ਪਠਾਣਾ ਸੀਟ ਤੋਂ ਸਤਵੰਤ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਤੋਂ ਲੜਨਗੇ। ਪਪਲਪ੍ਰੀਤ ਸਿੰਘ ਨੂੰ ਐੱਨ ਐੱਸ ਏ ਅਧੀਨ ਉਸਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ। ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਵਜੋਂ ਜਾਣਿਆ ਜਾਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























