All Party Meeting :ਪੱਛਮੀ ਏਸ਼ੀਆ ਸੰਕਟ ‘ਤੇ ਕੇਂਦਰ ਦੀ ਸੱਦੀ ਸਰਬ ਪਾਰਟੀ ਮੀਟਿੰਗ
– ਵਿਦੇਸ਼ ਮੰਤਰੀ ਸਾਰੀਆਂ ਧਿਰਾਂ ਨੂੰ ਸਥਿਤੀ ਬਾਰੇ ਕਰਵਾਉਣਗੇ ਜਾਣੂ
– TMC ਨੇ ਕੀਤਾ ਬੈਠਕ ਤੋਂ ਕੀਤਾ ਕਿਨਾਰਾ
ਨਵੀ ਦਿੱਲੀ, 25 ਮਾਰਚ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅਪੂਰਨ ਸਥਿਤੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਨਾਲ ਜੁੜੇ ਸਾਰੇ ਪ੍ਰਮੁੱਖ ਮੰਤਰੀ ਸ਼ਾਮਲ ਹਨ। ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਸਾਰੀਆਂ ਧਿਰਾਂ ਨੂੰ ਮੱਧ ਪੂਰਬ ਦੀ ਸਥਿਤੀ ਬਾਰੇ ਜਾਣਕਾਰੀ ਦੇਣਗੇ।
ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਦੀ ਪ੍ਰਧਾਨਗੀ ਕਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਵੀ ਬੈਠਕ ਵਿੱਚ ਮੌਜੂਦ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਮੱਧ ਪੂਰਬ ਦੀ ਸਥਿਤੀ ਅਤੇ ਦੇਸ਼ ਵਿੱਚ ਗੈਸ ਅਤੇ ਤੇਲ ਦੀ ਉਪਲਬਧਤਾ ਬਾਰੇ ਚਰਚਾ ਕੀਤੀ ਜਾਵੇਗੀ। ਮੀਟਿੰਗ ਤੋਂ ਪਹਿਲਾਂ, ਮਮਤਾ ਬੈਨਰਜੀ ਦੀ ਪਾਰਟੀ, ਟੀਐਮਸੀ ਨੇ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਰਾਹੁਲ ਗਾਂਧੀ ਵੀ ਬੈਠਕ ‘ਚ ਸ਼ਾਮਲ ਨਹੀਂ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























