• Latest
  • Trending
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

12 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

4 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

4 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

6 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

6 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

7 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

8 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

November 23, 2026
in ਖਬਰਾਂ, ਪੰਜਾਬ
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

*’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ*

• *ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ*

•*’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ*

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ, ਜਿਸਦਾ ਪ੍ਰਮਾਣ ਇਸ ਗੱਲ ਤੋਂ ਲੱਗਦਾ ਹੈ ਕਿ ਟਾਟਾ ਸਟੀਲ, ਕਾਂਸਾਈ ਨੈਰੋਲੈਕ, ਐਲ.ਟੀ. ਫੂਡਜ਼ ਅਤੇ ਹੈਪੀ ਫੋਰਜਿੰਗਜ਼ ਵਰਗੀਆਂ ਨਾਮੀ ਕੰਪਨੀਆਂ ਨੇ ਪੰਜਾਬ ਸਰਕਾਰ ਦੇ ‘ਹੁਨਰ ਪੰਜਾਬ’ ਪੋਰਟਲ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਟੀਲ ਅਤੇ ਇੰਜਨੀਅਰਿੰਗ, ਫੂਡ ਪ੍ਰੋਸੈਸਿੰਗ, ਪੇਂਟ ਅਤੇ ਕੈਮੀਕਲ, ਉਸਾਰੀ ਅਤੇ ਹਾਸਪਿਟੈਲਿਟੀ ਵਰਗੇ ਖੇਤਰਾਂ ਨਾਲ ਸਬੰਧਤ 1,100 ਤੋਂ ਵੱਧ ਉਦਯੋਗਾਂ ਨੇ ਪੰਜਾਬ ਦੀਆਂ ਸੰਸਥਾਵਾਂ ਤੱਕ ਪਹੁੰਚ ਕਰਨ ਲਈ ‘ਹੁਨਰ ਪੰਜਾਬ’ ਪੋਰਟਲ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਨੌਜਵਾਨ ਉਮੀਦਵਾਰਾਂ ਦੀ ਭਰਤੀ ਸਬੰਧੀ 200 ਤੋਂ ਵੱਧ ਅਰਜ਼ੀਆਂ ਭੇਜੀਆਂ ਹਨ।

ਪੋਰਟਲ ਦੀ ਇਸ ਸ਼ੁਰੂਆਤੀ ਸਫ਼ਲਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੌਜਵਾਨਾਂ ਦੀ ਭਰਤੀ ਲਈ ਕੈਂਪਸ ਪਲੇਸਮੈਂਟ ਡਰਾਈਵਜ਼ ਵੀ ਚੱਲ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਮਿਲਣੀ ਸ਼ੁਰੂ ਹੋ ਗਈ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਮਿਲਣਾ ਯਕੀਨੀ ਬਣਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 8 ਅਕਤੂਬਰ ਨੂੰ ਲਾਂਚ ਕੀਤਾ ਗਿਆ ‘ਹੁਨਰ’ (ਹੱਬ ਫਾਰ ਅੱਪਸਕਿਲਿੰਗ, ਨੈੱਟਵਰਕਿੰਗ ਐਂਡ ਐਕਸੈਸ ਟੂ ਰੁਜ਼ਗਾਰ) ਇੱਕ ਸਾਂਝਾ ਡਿਜੀਟਲ ਪਲੇਟਫਾਰਮ ਹੈ, ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਉਦਯੋਗਾਂ ਨੂੰ ਹੁਨਰਮੰਦ ਤੇ ਇੰਡਸਟਰੀ ਲੋੜਾਂ ਮੁਤਾਬਕ ਕੰਮ ਲਈ ਤਿਆਰ ਨੌਜਵਾਨਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਈ.ਟੀ.ਆਈਜ਼, ਪੌਲੀਟੈਕਨਿਕ, ਕਾਲਜਾਂ, ਯੂਨੀਵਰਸਿਟੀਆਂ, ਮੈਡੀਕਲ ਤੇ ਨਰਸਿੰਗ ਸੰਸਥਾਵਾਂ ਅਤੇ ਹੁਨਰ ਵਿਕਾਸ ਕੇਂਦਰਾਂ ਸਮੇਤ 1,700 ਤੋਂ ਵੱਧ ਵਿੱਦਿਅਕ ਅਤੇ ਸਿਖਲਾਈ ਸੰਸਥਾਵਾਂ ਇਸ ਪੋਰਟਲ ’ਤੇ ਰਜਿਸਟਰ ਹੋ ਚੁੱਕੀਆਂ ਹਨ, ਜਿਸ ਨਾਲ ਉਦਯੋਗਾਂ ਨੂੰ ਸੰਸਥਾਵਾਂ ਦੇ ਇੱਕ ਵਿਸ਼ਾਲ ਨੈੱਟਵਰਕ ਤੱਕ ਪਹੁੰਚ ਮਿਲੀ ਹੈ। ਇਹ ਪੋਰਟਲ ਤੇਜ਼ੀ ਨਾਲ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਇੱਕ ਪੁਲ ਵਜੋਂ ਉੱਭਰ ਰਿਹਾ ਹੈ। ਇਸ ਪੋਰਟਲ ‘ਤੇ ਨਾਮੀ ਕੰਪਨੀਆਂ ਦੀ ਮੌਜੂਦਗੀ ਉਦਯੋਗ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਉਦਯੋਗ-ਸੰਸਥਾ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਇਸ ਪਲੇਟਫਾਰਮ ਦੀ ਵਧਦੀ ਸਾਰਥਕਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਕੰਪਨੀਆਂ ਵਿੱਦਿਅਕ ਸੰਸਥਾਵਾਂ ਵਿੱਚ ਉਪਲਬਧ ਕੋਰਸਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਬਾਰੇ ਜਾਣ ਸਕਦੀਆਂ ਹਨ ਅਤੇ ਸਬੰਧਤ ਸੰਸਥਾਵਾਂ ਨੂੰ ਸਿੱਧੇ ਤੌਰ ’ਤੇ ਆਪਣੀਆਂ ਭਰਤੀ ਲੋੜਾਂ ਬਾਰੇ ਅਰਜ਼ੀ ਭੇਜ ਸਕਦੀਆਂ ਹਨ। ਇਸ ਨਾਲ ਜਿੱਥੇ ਕਾਰੋਬਾਰਾਂ ਨੂੰ ਯੋਗ ਪ੍ਰਤਿਭਾ ਦੀ ਪਛਾਣ ਕਰਨ ਵਿੱਚ ਮਦਦ ਮਿਲਦੀ ਹੈ, ਉੱਥੇ ਹੀ ਸੰਸਥਾਵਾਂ ਨੂੰ ਉਦਯੋਗ ਦੀ ਅਸਲ ਮੰਗ ਅਨੁਸਾਰ ਸਿਖਲਾਈ ਦੇਣ ਦੇ ਯੋਗ ਬਣਾਇਆ ਜਾ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਵੱਡੀਆਂ ਉਦਯੋਗਿਕ ਕੰਪਨੀਆਂ ਵੱਲੋਂ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਪੰਜਾਬ ਨੂੰ ਹੁਨਰਮੰਦ ਕਿਰਤ ਸ਼ਕਤੀ ਦਾ ਧੁਰਾ ਬਣਾਉਣ ਦੇ ਸਾਡੀ ਸਰਕਾਰ ਦੇ ਵਿਜ਼ਨ ਦੀ ਪੁਸ਼ਟੀ ਕਰਦਾ ਹੈ। ‘ਹੁਨਰ’ ਸਿਰਫ਼ ਇੱਕ ਪੋਰਟਲ ਨਹੀਂ, ਸਗੋਂ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਉਦਯੋਗਿਕ ਲੋੜਾਂ ਨਾਲ ਜੋੜਨ ਵਾਲਾ ਇੱਕ ਪੁਲ ਹੈ। ਸਥਾਪਿਤ ਕੰਪਨੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਇੱਕੋ ਮੰਚ ’ਤੇ ਲਿਆ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਨੌਜਵਾਨ ਸਿਰਫ਼ ਨੌਕਰੀ ਲੱਭਣ ਵਾਲੇ ਹੀ ਨਾ ਰਹਿ ਕੇ ਭਵਿੱਖ ਦੀ ਹੁਨਰਮੰਦ ਤੇ ਤਰਜੀਹੀ ਵਰਕ-ਫੋਰਸ ਬਣਨ। ਇਹ ਪਹਿਲਕਦਮੀ ਰੋਜ਼ਗਾਰ ਅਤੇ ਉਦਯੋਗਿਕ ਵਿਕਾਸ ਪ੍ਰਤੀ ਸਾਡੀ ਪਹੁੰਚ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰਦੀ ਹੈ।”

ਸ੍ਰੀ ਅਰੋੜਾ ਨੇ ਦੱਸਿਆ ਕਿ ‘ਹੁਨਰ’ ਨੂੰ ਸੂਬੇ ਦੇ ਨਿਵੇਸ਼ ਸਹੂਲਤ ਪਲੇਟਫਾਰਮ ‘ਫਾਸਟਟਰੈਕ ਪੰਜਾਬ’ ਨਾਲ ਜੋੜਿਆ ਗਿਆ ਹੈ। ਹੁਣ ਪੰਜਾਬ ਦੀ ਉਦਯੋਗ-ਪੱਖੀ ਪਹੁੰਚ ਸਿਰਫ਼ ਮਨਜ਼ੂਰੀਆਂ, ਬੁਨਿਆਦੀ ਢਾਂਚੇ ਅਤੇ ਰਿਆਇਤਾਂ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਇਹ ਹੁਨਰਮੰਦ ਕਿਰਤ ਸ਼ਕਤੀ ਅਤੇ ਪ੍ਰਤਿਭਾ ਤੱਕ ਆਸਾਨ ਪਹੁੰਚ ਨੂੰ ਵੀ ਯਕੀਨੀ ਬਣਾਏਗੀ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਪਲੇਟਫਾਰਮ ਉਦਯੋਗਾਂ ਅਤੇ ਸੰਸਥਾਵਾਂ ਦਰਮਿਆਨ ਇੰਟਰਨਸ਼ਿਪ, ਉਦਯੋਗਿਕ ਸਿਖਲਾਈ ਅਤੇ ਯੋਜਨਾਬੱਧ ਭਾਈਵਾਲੀ ਦੀ ਸਹੂਲਤ ਵੀ ਪ੍ਰਦਾਨ ਕਰੇਗਾ, ਜਿਸ ਵਿੱਚ ਉਦਯੋਗ ਅਨੁਕੂਲ ਪਾਠਕ੍ਰਮ ਤਬਦੀਲੀਆਂ, ਫੈਕਲਟੀ ਡਿਵੈਲਪਮੈਂਟ, ਗੈਸਟ ਲੈਕਚਰ ਅਤੇ ਤਕਨਾਲੋਜੀ ਵਿੱਚ ਸਹਿਯੋਗ ਸ਼ਾਮਲ ਹੋਵੇਗਾ। ਉਦਯੋਗਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨ ਨੇੜੇ ਹੀ ਹੁਨਰਮੰਦ ਨੌਜਵਾਨ ਲੱਭਣ ਵਿੱਚ ਮਦਦ ਕਰਕੇ ‘ਹੁਨਰ’ ਪਲੇਟਫ਼ਾਰਮ ਦਾ ਉਦੇਸ਼ ਉਨ੍ਹਾਂ ਦੇ ਸਮੇਂ ਦੀ ਬੱਚਤ ਅਤੇ ਲਾਗਤ ਨੂੰ ਘਟਾਉਣਾ, ਸਥਾਨਕ ਰੋਜ਼ਗਾਰ ਨੂੰ ਉਤਸ਼ਾਹਿਤ ਕਰਨਾ ਅਤੇ ਖੇਤਰੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਰਕਾਰ ਵੱਲੋਂ ਇੱਕ ਅਜਿਹਾ ਮਾਹੌਲ ਸਿਰਜਣ ਦੇ ਯਤਨਾਂ ਦਾ ਹਿੱਸਾ ਹੈ ਜਿੱਥੇ ਨਿਵੇਸ਼ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣ, ਸੰਸਥਾਵਾਂ ਉਦਯੋਗਿਕ ਲੋੜਾਂ ਮੁਤਾਬਕ ਸਿਖਲਾਈ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਾਲ ਰੋਜ਼ਗਾਰ ਤੱਕ ਬਿਹਤਰ ਪਹੁੰਚ ਮਿਲ ਸਕੇ।

Tags: BREAKING NEWSLatest Punjab newsPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
November 23, 2026
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
3 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 