• Latest
  • Trending
Aman Arora ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Aman Arora ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Aman Arora ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਪੰਜਾਬ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗਾ: ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ

March 11, 2026
in ਖਬਰਾਂ, ਪੰਜਾਬ
Aman Arora ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Oplus_16908288

Aman Arora ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

•ਪੰਜਾਬ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗਾ: ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ

• ਮੁਕੰਮਲ ਪਾਬੰਦੀ ਦੀ ਬਜਾਏ, ਉਮਰ-ਅਧਾਰਤ ਕੰਟੈਂਟ ਫਿਲਟਰ ਸ਼ਾਮਲ ਕਰਨ ਅਤੇ ਮਾਪਿਆਂ ਦੀ ਜਾਗਰੂਕਤਾ ਦੀ ਲੋੜ: ਅਮਨ ਅਰੋੜਾ

• ਅਮਨ ਅਰੋੜਾ ਨੇ ਬੱਚਿਆਂ ਨੂੰ ਸਕ੍ਰੀਨ ਤੋਂ ਦੂਰ ਰੱਖਣ ਅਤੇ ਸਰੀਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਵੱਲੋਂ ਕੀਤੇ ਯਤਨਾਂ ‘ਤੇ ਚਾਨਣਾ ਪਾਇਆ

• ਡਿਜੀਟਲ ਯੁੱਗ ਗਲਤ ਆਦਤਾਂ ਦੀ ਥਾਂ ਮੌਕਿਆਂ ਦਾ ਦੌਰ ਬਣਿਆ ਰਹਿਣਾ ਚਾਹੀਦਾ

ਚੰਡੀਗੜ੍ਹ, 11 ਮਾਰਚ (ਵਿਸ਼ਵ ਵਾਰਤਾ):- ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ।

ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ਪਾਬੰਦੀਸ਼ੁਦਾ ਚੀਜ਼ ਵਿੱਚ ਬੱਚਿਆਂ ਦੀ ਮਨੋਵਿਗਿਆਨਕ ਦਿਲਚਸਪੀ ਨੂੰ ਹੋਰ ਵਧਾਉਂਦਾ ਹੈ ਅਤੇ ਅਜਿਹੀਆਂ ਪਾਬੰਦੀਆਂ ਅਕਸਰ ਨੌਜਵਾਨ ਉਪਭੋਗਤਾਵਾਂ ਨੂੰ ਇੰਟਰਨੈੱਟ ਦੀ ਕਾਲੀ ਦੁਨੀਆ ਅਤੇ ਗਲਤ ਪਾਸੇ ਲੈ ਜਾਂਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਡਿਜੀਟਲ ਯੁੱਗ ਇੱਕ ਗਲਤ ਆਦਤ ਬਣਨ ਦੀ ਥਾਂ ਸਿਰਫ਼ ਮੌਕਿਆਂ ਦੇ ਦੌਰ ਤੱਕ ਹੀ ਸੀਮਤ ਰਹੇ।

ਮੋਬਾਈਲ ਫੋਨ ਦੀ ਵਧਦੀ ਆਦਤ ਅਤੇ ਬੱਚਿਆਂ ਦੇ ਨੁਕਸਾਨਦੇਹ ਔਨਲਾਈਨ ਸਮੱਗਰੀ ਦੇ ਸੰਪਰਕ ‘ਚ ਆਉਣ ਦੀ ਸਮੱਸਿਆ ਦੇ ਟਾਕਰੇ ਲਈ ਸੂਬਾ ਸਰਕਾਰ ਦੀ ਵਿਆਪਕ “ਡਿਜੀਟਲ ਸੇਫਟੀ ਨੈੱਟ” ਰਣਨੀਤੀ ਦੀ ਰੂਪਰੇਖਾ ਬਾਰੇ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮੱਸਿਆ ਦੇ ਟਾਕਰੇ ਲਈ ਸਰਕਾਰ, ਸਕੂਲਾਂ ਅਤੇ ਸਭ ਤੋਂ ਮਹੱਤਵਪੂਰਨ ਮਾਪਿਆਂ ਦੀ ਸ਼ਮੂਲੀਅਤ ਵਾਲੇ ਸਮੂਹਿਕ ਮੋਰਚੇ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਚਿੰਤਾ ਪੰਜਾਬ ਜਾਂ ਸਿਰਫ਼ ਭਾਰਤ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਇੱਕ ਆਲਮੀ ਚੁਣੌਤੀ ਵਜੋਂ ਉੱਭਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸਟ੍ਰੇਲੀਆ ਨੇ ਹਾਲ ਹੀ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਬਣਾਇਆ ਹੈ ਅਤੇ ਕਰਨਾਟਕ ਨੇ ਵੀ ਇਸੇ ਤਰ੍ਹਾਂ ਦੀ ਹੀ ਪਾਬੰਦੀ ਦਾ ਪ੍ਰਸਤਾਵ ਰੱਖਿਆ ਹੈ। ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ਵੀ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਡਿਜੀਟਲ ਸਮੱਗਰੀ ਦੀ ਪਹੁੰਚ ਨੂੰ ਸੀਮਤ ਕਰਨ ‘ਤੇ ਵਿਚਾਰ ਕਰ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਚੁਣੌਤੀ ਨਾਲ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਵੀ ਕਈ ਪਹਿਲਕਦਮੀਆਂ ਕੀਤੀਆ ਹਨ। ਸੂਬਾ ਸਰਕਾਰ ਨੇ ਸਾਈਬਰ ਜਾਗੋ ਮੁਹਿੰਮ ਸ਼ੁਰੂ ਕੀਤੀ ਹੈ, ਜੋ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਅਤੇ ਆਈਟੀ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਇਸ ਪ੍ਰੋਗਰਾਮ ਤਹਿਤ 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ “ਡਿਜੀਟਲ ਸਲਾਹਕਾਰ” ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਔਨਲਾਈਨ ਖਤਰਿਆਂ ਦੀ ਪਛਾਣ ਕਰਨ ਅਤੇ ਸਕ੍ਰੀਨ ‘ਤੇ ਲਾਉਣ ਵਾਲੇ ਸੁਚੱਜੇ ਸਮੇਂ ਬਾਰੇ ਸਿੱਖਿਅਤ ਕੀਤਾ ਜਾ ਸਕੇ।

ਸਾਈਬਰ ਸ਼ਿਕਾਇਤਾਂ ‘ਤੇ ਤੇਜ਼ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਰਾਸ਼ਟਰੀ ਸਾਈਬਰ ਕ੍ਰਾਈਮ ਹੈਲਪਲਾਈਨ (1930) ਨੂੰ ਰਾਜ ਦੇ ਡਾਇਲ-112 ਐਮਰਜੈਂਸੀ ਰਿਸਪਾਂਸ ਸਿਸਟਮ ਨਾਲ ਜੋੜਿਆ ਹੈ। ਨਾਗਰਿਕ ਹੁਣ ਸਿੰਗਲ ਐਮਰਜੈਂਸੀ ਨੰਬਰ ਰਾਹੀਂ ਔਨਲਾਈਨ ਧੋਖਾਧੜੀ, ਸਾਈਬਰ ਧੱਕੇਸ਼ਾਹੀ ਜਾਂ ਸਾਈਬਰ ਅਪਰਾਧ ਦੀਆਂ ਘਟਨਾਵਾਂ ਦੀ ਰਿਪੋਰਟ ਕਰ ਸਕਦੇ ਹਨ। ਇਸਦੇ ਨਾਲ ਹੀ ਸਰਕਾਰ ਨੇ ਪ੍ਰੋਜੈਕਟ ਜੀਵਨ ਜੋਤ 2.0 ਵੀ ਸ਼ੁਰੂ ਕੀਤਾ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਬੱਚਿਆਂ ਦੇ ਔਨਲਾਈਨ ਸ਼ੋਸ਼ਣ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਦਾ ਗਠਨ ਕੀਤਾ ਗਿਆ ਹੈ।

ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ, 2023 ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਰਾਜ ਨਾਬਾਲਗਾਂ ਦੇ ਡੇਟਾ ਦੀ ਪ੍ਰਕਿਰਿਆ ਲਈ ਆਪਣੇ “ਪ੍ਰਮਾਤਮਾ ਦੀ ਪੁਸ਼ਟੀਯੋਗ ਸਹਿਮਤੀ” ਆਦੇਸ਼ ਨੂੰ ਲਾਗੂ ਕਰਨ ਲਈ ਕੇਂਦਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਰਾਜ ਇਨ੍ਹਾਂ ਉਮਰ-ਸੀਮਾ ਅਤੇ ਸੁਰੱਖਿਆ-ਦੁਆਰਾ-ਡਿਜ਼ਾਈਨ ਸਿਧਾਂਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵਚਨਬੱਧ ਹੈ। ਸਕੂਲਾਂ ਨੂੰ ਸਕ੍ਰੀਨ ਦੀ ਲਤ ਅਤੇ ਮਾਨਸਿਕ ਸਿਹਤ ਨੂੰ ਸੰਬੋਧਿਤ ਕਰਨ ਵਾਲੇ ਕਾਉਂਸਲਿੰਗ ਸੈਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ “ਇਨਡੋਰ” ਡਿਜੀਟਲ ਅਡਿਕਸ਼ਨ ਦੇ ਟਾਕਰੇ ਲਈ ਇੱਕ ਮਹੱਤਵਪੂਰਨ ਕਦਮ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ 3,100 ਅਤਿ-ਆਧੁਨਿਕ ਸਟੇਡੀਅਮ ਬਣਾਏ ਹਨ ਅਤੇ 6,000 ਹੋਰ ਬਣਾਉਣ ਦੀ ਯੋਜਨਾ ਹੈ। ਇਸਦੇ ਨਾਲ 1,000 ਇਨਡੋਰ ਜਿੰਮਾਂ ਦੀ ਉਸਾਰੀ ਚੱਲ ਰਹੀ ਹੈ ਅਤੇ 5,000 ਹੋਰ ਬਣਾਉਣ ਦੀ ਯੋਜਨਾ ਹੈ।

ਉਨ੍ਹਾਂ ਕਿਹਾ ਕਿ ਜੇ ਬੱਚੇ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਉਹ ਸਕ੍ਰੀਨਾਂ ਨਾਲ ਚਿਪਕੇ ਰਹਿਣ ਦੇ ਆਦੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਸਕ੍ਰੀਨ ਤੋਂ ਹਟਾ ਕੇ ਸਿਹਤਮੰਦ ਬਦਲ ਭਾਵ ਖੇਡਾਂ ਵੱਲ ਲਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਕਾਨੂੰਨੀ ਪਾਬੰਦੀਆਂ ਨੂੰ ਭਾਰਤ ਸਰਕਾਰ ਦੁਆਰਾ ਸੂਚਨਾ ਤਕਨਾਲੋਜੀ ਐਕਟ, 2000 ਤਹਿਤ ਬਣਾਏ ਗਏ ਨਿਯਮਾਂ ਰਾਹੀਂ ਲਾਗੂ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਸੋਸ਼ਲ ਮੀਡੀਆ ਸਮੱਗਰੀ ਦੇ ਸਬੰਧ ਵਿੱਚ ਉਮਰ-ਤਸਦੀਕ ਵਰਗੀਆਂ ਸ਼ਰਤਾਂ ਲਾਈਆਂ ਜਾ ਸਕਦੀਆਂ ਹਨ।

Tags: AMAN ARORABREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 