• Latest
  • Trending
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

3 weeks ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

4 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

4 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

5 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

5 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

5 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

5 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

5 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

5 hours ago
Hindi News
English News
Friday, June 26, 2026
No Result
View All Result
31 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ

June 5, 2026
in ਖਬਰਾਂ, ਪੰਜਾਬ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

•ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।

ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।

ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਫ਼ਲਤਾ ਦੀ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ। ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਕੇ ਇੱਕ ਮਾਰਗਦਰਸ਼ਕ ਪਹਿਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਰਕਾਰ ਲੜਕੀਆਂ ਲਈ ਸਮਰਪਿਤ ਡਿਫੈਂਸ ਪ੍ਰੈਪਰੇਟਰੀ ਇੰਸਟੀਚਿਊਟ ਚਲਾ ਰਹੀ ਹੈ।

ਇਸ ਮਹੱਤਵਪੂਰਨ ਪ੍ਰਾਪਤੀ ਲਈ ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਇਥੇ ਇਹ ਆਖਣਾ ਚਾਹਾਂਗਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖੁਸ਼ੀ ਦਾ ਦਿਨ ਹੈ। ਸਾਡੀਆਂ ਧੀਆਂ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਆਪਣੀ ਅਣਥੱਕ ਮਿਹਨਤ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।”

ਸ੍ਰੀ ਅਮਨ ਅਰੋੜਾ ਨੇ ਕਿਹਾ,“ਪੰਜਾਬੀਆਂ ਨੇ ਹਮੇਸ਼ਾ ਅੱਗੇ ਹੋ ਕੇ ਅਗਵਾਈ ਕੀਤੀ ਹੈ; ਪਹਿਲਾਂ ਆਜ਼ਾਦੀ ਦਾ ਸੰਘਰਸ਼ ਜਿੱਤਣ ਵਿੱਚ ਅਤੇ ਫਿਰ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਾਈ ਭਾਗੋ ਏ.ਐਫ.ਪੀ.ਆਈ. ਇਸੇ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾ ਰਹੀ ਹੈ। ਸਾਡੀਆਂ ਧੀਆਂ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਮੈਂ ਦੋਵਾਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦੀ ਹਰ ਧੀ ਨੂੰ ਵਧਾਈ ਦਿੰਦਾ ਹਾਂ।’’

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਮ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿੱਚ ਅਫਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਜਲਦੀ ਰੱਖਿਆ ਜਾਵੇਗਾ। ਇਸ ਸੰਸਥਾ ਦੇ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। 14 ਸੀ-ਪਾਈਟ ਕੇਂਦਰਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਵੀ ਕੰਮ ਚੱਲ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਦੋ ਨਵੇਂ ਸੀ-ਪਾਈਟ ਕੇਂਦਰ ਹੋਰ ਖੋਲ੍ਹੇ ਜਾਣਗੇ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੜਕੀਆਂ ਅਤੇ ਮੁੰਡਿਆਂ ਲਈ ਰੱਖਿਆ ਸਿਖਲਾਈ ਵਿੱਚ ਕੇਂਦ੍ਰਿਤ ਪਹੁੰਚ ਦੀ ਪ੍ਰਤੱਖ ਤਸਵੀਰ ਪੇਸ਼ ਕਰਦੇ ਹਨ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਬੰਦਿਸ਼ਾਂ ਨੂੰ ਉਲੰਘਦਿਆਂ ਇੱਕ ਨਵੀਂ ਲੀਹ ਪਾ ਦਿੱਤੀ ਹੈ, ਜੋ ਛੋਟੇ ਕਸਬਿਆਂ ਅਤੇ ਪਿੰਡਾਂ ਦੀ ਹਰੇਕ ਧੀ ਲਈ ਪ੍ਰੇਰਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਫਪੀਆਈ ਅਤੇ ਸੀ-ਪਾਈਟ ਕੇਂਦਰਾਂ ਦਾ ਵਿਸਥਾਰ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਢਾਂਚਾਗਤ ਕੋਚਿੰਗ, ਸਰੀਰਕ ਸਿਖਲਾਈ ਅਤੇ ਸ਼ਖਸੀਅਤ ਵਿਕਾਸ ਮਿਲੇ।

ਇਸ ਪ੍ਰਾਪਤੀ ਉੱਤੇ ਮਾਣ ਪ੍ਰਗਟ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਔਰਤਾਂ ਲਈ ਸੀਮਤ ਅਸਾਮੀਆਂ ਦੇ ਬਾਵਜੂਦ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਵੱਡੇ ਮਾਅਰਕੇ ਵਾਲੀ ਗੱਲ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਰਾਜ ਸਰਕਾਰ ਦੇ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਬਣਾਉਣ ਦੇ ਮਿਸ਼ਨ ਨੂੰ ਵੱਡਾ ਹੁਲਾਰਾ ਦਿੱਤਾ ਹੈ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 