• Latest
  • Trending
ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ Jalandhar ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ Jalandhar ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

2 years ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

4 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

5 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

5 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

6 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

6 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

6 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

8 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

8 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Monday, September 14, 2026
No Result
View All Result
25 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ Jalandhar ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼

March 6, 2025
in ਖਬਰਾਂ, ਜਲੰਧਰ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ Jalandhar ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ Jalandhar ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

•ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼

•ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼

•ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਲਾਗੂ ਕਰੇਗੀ

•ਜ਼ਿਲ੍ਹੇ ’ਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਉਪਰਾਲਿਆਂ ਦੀ ਕੀਤੀ ਸਮੀਖਿਆ

Jalandhar News

ਚੰਡੀਗੜ੍ਹ/ ਜਲੰਧਰ, 6 ਮਾਰਚ (ਵਿਸ਼ਵ ਵਾਰਤਾ):-Jalandhar ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ।

ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਸ਼੍ਰੀ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ।

ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਸਮੇਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਡੀ.ਆਈ.ਜੀ. ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਵੀ ਹਾਜ਼ਰ ਸਨ।
ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਸ਼੍ਰੀ ਅਰੋੜਾ ਨੂੰ ਦੱਸਿਆ ਕਿ ਜਲੰਧਰ ਪੁਲਿਸ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਕਮਿਸ਼ਨਰੇਟ ਪੁਲਿਸ ਨੇ 207 ਕੇਸ ਦਰਜ ਕੀਤੇ ਹਨ ਅਤੇ 431 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ 589 ਅਪਰਾਧੀਆਂ ਨੂੰ ਵੱਡੀ ਮਾਤਰਾ ਵਿੱਚ ਬਰਾਮਦਗੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 372 ਕੇਸ ਦਰਜ ਕੀਤੇ ਗਏ ਹਨ।
ਸ਼੍ਰੀ ਅਮਨ ਅਰੋੜਾ ਨੇ ਪੁਲਿਸ ਨੂੰ ਸਟ੍ਰੀਟ ਲੈਵਲ ਉਤੇ ਨਸ਼ਾ ਸਪਲਾਈ ਚੇਨ ਤੋੜਨ ਦੀ ਹਦਾਇਤ ਕਰਦਿਆਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਬਹੁ-ਪੱਖੀ ਰਣਨੀਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖਿਲਾਫ਼ ਕਾਰਗਰ ਸਿਸਟਮ ਬਣਾਉਣ ਲਈ ਸਾਰੇ ਵਿਭਾਗਾਂ ਵਿੱਚ ਤਾਲਮੇਲ ਅਤੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦਤਨ ਅਪਰਾਧੀਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਨਸ਼ੇ ਦੇ ਨੈੱਟਵਰਕ ਖਿਲਾਫ਼ ਕਾਰਵਾਈ ਕਰਨ ਲਈ ਖੁੱਲ੍ਹੀ ਛੂਟ ਦਿੱਤੀ ਗਈ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਮੱਦੇਨਜ਼ਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੱਧ ਤੋਂ ਵੱਧ ਮਰੀਜ਼ਾਂ ਦੇ ਇਲਾਜ ਲਈ ਸਹੂਲਤਾਂ ਵਿੱਚ ਵਾਧਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਮੌਜੂਦਾ ਸਮੇਂ 25 ਓਟ ਕਲੀਨਿਕ ਹਨ, ਜਿਨ੍ਹਾਂ ਵਿੱਚ 19,753 ਮਰੀਜ਼ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਬੁਨਿਆਦੀ ਢਾਂਚੇ ਅਤੇ ਇਲਾਜ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਹ ਆਮ ਜ਼ਿੰਦਗੀ ਵੱਲ ਵਾਪਸ ਆ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਨਸ਼ੇ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਤਾਂ ਜੋ ਉਨ੍ਹਾਂ ਨੂੰ ਸਹੀ ਡਾਕਟਰੀ ਦੇਖ਼ਭਾਲ ਦੀ ਸਹੂਲਤ ਮਿਲ ਸਕੇ।
ਨਸ਼ਿਆਂ ਵਿਰੁੱਧ ਸਾਂਝਾ ਮੋਰਚਾ ਬਣਾਉਣ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਹਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਸਬੰਧੀ ਪੁਲਿਸ ਨੂੰ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ, ਜਿਸ ਨਾਲ ਜਲਦ ਅਤੇ ਸਖ਼ਤ ਕਾਰਵਾਈ ਯਕੀਨੀ ਹੋ ਸਕੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਿਆਂ ਖਿਲਾਫ਼ ਇਕ ਜੰਗ ਹੈ ਅਤੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਜੰਗ ਵਿੱਚ ਰਾਜਨੀਤਿਕ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ।
ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਹੈ।’
ਨਸ਼ਿਆਂ ਨੂੰ ਖ਼ਤਮ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਪ੍ਰਾਪਤ ਕਰਨ ‘ਤੇ ਵਿਚਾਰ ਕਰ ਰਿਹਾ ਹੈ।
ਮੀਟਿੰਗ ਵਿੱਚ ਮੇਅਰ ਵਿਨੀਤ ਧੀਰ, ਚੇਅਰਪਰਸਨ ਇੰਪਰੂਵਮੈਂਟ ਟਰੱਸਟ ਜਲੰਧਰ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੀਨੀਅਰ ‘ਆਪ’ ਆਗੂ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਜੀਤ ਲਾਲ ਭੱਟੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਸਟੀਫ਼ਨ ਕਲੇਰ, ਪਿੰਦਰ ਪੰਡੋਰੀ ਅਤੇ ਜ਼ਿਲ੍ਹਾ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
——

Tags: AMAN ARORABREAKING NEWSBreaking news in PunjabijalandharJALANDHAR NEWSLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Navjot
4 days ago
0

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 9ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 