• Latest
  • Trending
Aman Arora ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

Aman Arora ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

10 months ago
Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

5 minutes ago
Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

2 hours ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

11 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

11 hours ago
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

11 hours ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

11 hours ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

11 hours ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

12 hours ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

12 hours ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

12 hours ago
Hindi News
English News
Friday, October 23, 2026
No Result
View All Result
21 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Aman Arora ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ

January 5, 2026
in ਖਬਰਾਂ, ਪੰਜਾਬ
Aman Arora ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

Aman Arora ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

• ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ

•ਹਮਲਾਵਰਾਂ ਦੀ ਭਾਲ ਜਾਰੀ; ਸਰਪੰਚ ਦੇ ਕਤਲ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ (ਵਿਸ਼ਵ ਵਾਰਤਾ):-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਰਮਲ ਸਿੰਘ ਇੱਕ ਨਿਰਸਵਾਰਥ, ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਨੇ ਕਦੇ ਵੀ ਕਿਸੇ ਲੋੜਵੰਦ ਭਾਵੇਂ ਉਹ ਉਨ੍ਹਾਂ ਦੇ ਪਿੰਡ ਦਾ ਹੋਵੇ ਜਾਂ ਇਲਾਕੇ ਦਾ, ਨੂੰ ਖ਼ਾਲੀ ਨਹੀਂ ਮੋੜਿਆ ਸੀ।

ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਸਾਡੇ ਤੋਂ ਹੀਰਾ ਬੰਦਾ ਖੋਹ ਲਿਆ ਹੈ। ਜਰਮਲ ਸਿੰਘ ਵਰਗੇ ਲੋਕ ਅੱਜ-ਕੱਲ੍ਹ ਲੱਭੇ ਤੋਂ ਵੀ ਨਹੀਂ ਮਿਲਦੇ। ਸਾਫ਼-ਸੁਥਰੀ ਸ਼ਖ਼ਸੀਅਤ ਤੇ ਲੋਕਾਂ ਦੇ ਦਿਲ ‘ਚ ਵਸਣ ਵਾਲਾ ਵਿਅਕਤੀ ਹੀ ਤਿੰਨ ਵਾਰ ਸਰਪੰਚ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੇਕ ਰੂਹ ਦਾ ਚਲਿਆ ਜਾਣਾ ਸਮਾਜ ਲਈ ਵੱਡਾ ਘਾਟਾ ਹੈ।

ਇਸ ਘਟਨਾ ਪਿਛਲੇ ਅਪਰਾਧੀਆਂ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਕਾਨੂੰਨ-ਵਿਵਸਥਾ ਨੂੰ ਭੰਗ ਕਰਦਿਆਂ ਇਸ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਸਰਗਰਮੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਕਾਨੂੰਨ ਦੇ ਕਟਹਿਰੇ ਵਿੱਚ ਹੋਣਗੇ।

ਸੂਬੇ ਵਿੱਚ ਗੈਂਗਸਟਰਵਾਦ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 10-15 ਸਾਲਾਂ ਦੌਰਾਨ ਤਤਕਾਲੀ ਸਰਕਾਰਾਂ ਦੇ ਕੁਸ਼ਾਸਨ ਅਤੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਨੇ ਇਹ ਹਾਲਾਤ ਪੈਦਾ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਵਾਦ ਨਾਂ ਦਾ ਇਹ ਕੋਹੜ ਪਿਛਲੇ ਦਹਾਕਿਆਂ ਦੌਰਾਨ ਪਾਲਿਆ ਅਤੇ ਫੈਲਾਇਆ ਗਿਆ। ਉਸ ਦੌਰ ਦੀ ਸਿਆਸੀ ਪੁਸ਼ਤਪਨਾਹੀ ਇਸ ਖ਼ਤਰਨਾਕ ਵਰਤਾਰੇ ਨੂੰ ਐਨੇ ਵੱਡੇ ਪੱਧਰ ’ਤੇ ਵਧਣ ਦੇਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕਿਹਾ ਕਿ ਸਾਡੀ ਸਰਕਾਰ ਜਾਂ ਪਾਰਟੀ ਵਿੱਚ ਕੋਈ ਵੀ ਵਿਅਕਤੀ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਅਪਰਾਧੀਆਂ ਦੀ ਸਰਪ੍ਰਸਤੀ ਨਹੀਂ ਕਰਦਾ। ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਜਿਹੇ ਤੱਤਾਂ ਲਈ ਰਾਜਸੀ ਸੁਰੱਖਿਆ ਦੀ ਪ੍ਰਣਾਲੀ ਪੂਰੀ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ-ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਇਸ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮਾਨ ਸਰਕਾਰ ਗੈਂਗਸਟਰਵਾਦ ਅਤੇ ਗੁੰਡਾਗਰਦੀ ਦੀ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਮਿਸ਼ਨ ਵਿੱਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ। ਅਸੀਂ ਰਾਜ ਵਿੱਚ ਅਪਰਾਧੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕਰ ਰਹੇ ਹਾਂ, ਦੂਜੇ ਰਾਜਾਂ ਜਾਂ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ, ਜਿਨਾਂ ਦੇ ਇਸ਼ਾਰੇ ਤੇ ਇੱਥੇ ਅਪਰਾਧਿਕ ਗਤੀਵਿਧੀਆਂ ਹੁੰਦੀਆਂ ਹਨ, ਵੀ ਵੱਡੀ ਚੁਣੌਤੀ ਹਨ।

ਉਨ੍ਹਾਂ ਨੇ ਵਿਦੇਸ਼ਾਂ ਵਿੱਚ ਸਰਗਰਮ ਅਜਿਹੇ ਭਗੌੜਿਆਂ ਦੀ ਹਵਾਲਗੀ ਵਿੱਚ ਕੇਂਦਰ ਸਰਕਾਰ ਨੂੰ ਹੋਰ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਗੁਜਰਾਤ ਦੀ ਜੇਲ੍ਹ ਵਿੱਚ ਬੈਠਾ ਬਿਸ਼ਨੋਈ ਵਰਗਾ ਗੈਂਗਸਟਰ, ਜਾਂ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਭਾਰਤ ਵਿੱਚ ਵਾਰਦਾਤਾਂ ਕਰਵਾਉਂਦੇ ਹਨ, ਤਾਂ ਕੇਂਦਰ ਸਰਕਾਰ ਦੀ ਭੂਮਿਕਾ ਸਭ ਤੋਂ ਅਹਿਮ ਹੋ ਜਾਂਦੀ ਹੈ। ਸਾਨੂੰ ਇਨ੍ਹਾਂ ਅਪਰਾਧੀਆਂ ਦੇ ਅੰਤਰਰਾਸ਼ਟਰੀ ਸਬੰਧਾਂ ਨੂੰ ਤੋੜਨ ਲਈ ਕੇਂਦਰ ਦੇ ਪੂਰੇ ਅਤੇ ਬੇਰੋਕ ਸਹਿਯੋਗ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸਰਪੰਚ ’ਤੇ ਹਮਲਾ ਨਹੀਂ ਹੈ ਸਗੋਂ ਸੂਬੇ ਦੀ ਅਮਨ ਸ਼ਾਂਤੀ ’ਤੇ ਹਮਲਾ ਹੈ। ਰਾਜ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਇਸ ਅਪਰਾਧ ਅਤੇ ਹਿੰਸਾ ਦੇ ਇਸ ਵਿਸ਼ਾਲ ਨੈੱਟਵਰਕ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਨਹੀਂ ਖੜ੍ਹਾ ਕਰਦੀ।

Tags: AMAN ARORALatest Punjab newsLatest Punjab news in PunjabiPUNJABPunjab Governmentpunjab news
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

by Ranjit Singh
October 23, 2026
0

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): 16ਵੀਂ...

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

by Ankit
October 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 23-10-2026 |...

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

by Ranjit Singh
October 23, 2026
0

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): 16ਵੀਂ...

Most Popular

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
2 weeks ago
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 