America ਵਿੱਚ ਇੱਕ ਹੋਰ ਜਹਾਜ਼ ਹਾਦਸਾ
– ਜਹਾਜ਼ ‘ਚ ਸਵਾਰ ਸਾਰੇ ਲੋਕਾਂ ਦੀ ਮੌਤ
ਅਮਰੀਕਾ, 6 ਅਗਸਤ 2025 (ਵਿਸ਼ਵ ਵਾਰਤਾ): ਅਮਰੀਕਾ (America) ਦੇ ਉੱਤਰੀ ਐਰੀਜ਼ੋਨਾ ਵਿੱਚ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਹਾਜ਼ ਵੀ ਪੂਰੀ ਤਰ੍ਹਾਂ ਸੜ ਗਿਆ। ਇਸ ਘਟਨਾ ਦੀਆਂ ਰੂਹ ਕੰਬਾਊ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਹਾਦਸਾ ਚਿਨਲੇ ਖੇਤਰ ਵਿੱਚ ਵਾਪਰਿਆ।

ਅਧਿਕਾਰੀਆਂ ਅਨੁਸਾਰ, ਇਹ ਇੱਕ ਮੈਡੀਕਲ ਟ੍ਰਾਂਸਪੋਰਟ ਜਹਾਜ਼ ਸੀ ਜੋ ਬਿਮਾਰ, ਜ਼ਖਮੀ ਜਾਂ ਲੋੜਵੰਦ ਮਰੀਜ਼ਾਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲੈ ਜਾਂਦਾ ਸੀ। । ਯੂਐਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਦੇ ਅਨੁਸਾਰ, ਟੀਮ ਇੱਕ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ ਨੂੰ ਲੈਣ ਲਈ ਚਿਨਲੇ ਆ ਰਹੀ ਸੀ।ਜਹਾਜ਼ ਨੇ ਨਿਊ ਮੈਕਸੀਕੋ ਦੇ ਅਲਬੂਕਰਕ ਸ਼ਹਿਰ ਤੋਂ ਉਡਾਣ ਭਰੀ ਸੀ। ਜਹਾਜ਼ ਦੁਪਹਿਰ ਵੇਲੇ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ।ਜਹਾਜ਼ ਵਿੱਚ ਦੋ ਪਾਇਲਟ ਅਤੇ ਦੋ ਸਿਹਤ ਕਰਮਚਾਰੀ ਸਵਾਰ ਸਨ। ਜਹਾਜ਼ ਵਿੱਚ ਅੱਗ ਲੱਗਣ ਕਾਰਨ ਸਵਾਰ ਸਾਰੇ ਚਾਰ ਲੋਕਾਂ ਦੀ ਮੌਤ ਹੋ ਗਈ। ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਅਤੇ FAA ਹਾਦਸੇ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹਾਦਸਾ ਕਿਵੇਂ ਹੋਇਆ।























