America ਦੇ ਕੈਲੀਫੋਰਨੀਆ ‘ਚ ਜਹਾਜ਼ ਕਰੈਸ਼
- ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ
ਨਵੀਂ ਦਿੱਲੀ, 3 ਜਨਵਰੀ : ਅਮਰੀਕਾ (America) ਦੇ ਕੈਲੀਫੋਰਨੀਆ ‘ਚ ਇਕ ਜਹਾਜ਼ ਇਮਾਰਤ ਦੀ ਛੱਤ ਨਾਲ ਟਕਰਾ ਗਿਆ ਅਤੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 18 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਜਹਾਜ਼ ਨੇ ਔਰੇਂਜ ਕਾਉਂਟੀ ਦੇ ਫੁਲਰਟਨ ਮਿਊਂਸੀਪਲ ਏਅਰਪੋਰਟ ਤੋਂ ਉਡਾਣ ਭਰੀ ਸੀ। ਇਹ ਉਡਾਣ ਭਰਨ ਦੇ 2 ਮਿੰਟਾਂ ਦੇ ਅੰਦਰ ਹੀ ਕਰੈਸ਼ ਹੋ ਗਿਆ।ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਮਾਰਤ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਆਸਪਾਸ ਦੇ ਇਲਾਕੇ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/