America ਪੁਲਿਸ ਨੇ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ
– ਇਲਾਜ ਦੌਰਾਨ ਵਿਅਕਤੀ ਦੀ ਹੋਈ ਮੌਤ; ਪੜੋ ਪੂਰਾ ਮਾਮਲਾ
ਅਮਰੀਕਾ, 29 ਅਗਸਤ 2025 (ਵਿਸ਼ਵ ਵਾਰਤਾ): ਅਮਰੀਕਾ (America) ਦੇ ਲਾਸ ਏਂਜਲਸ ਵਿੱਚ ਸਿੱਖ ਭਾਈਚਾਰੇ ਦੇ ਇੱਕ ਨੌਜਵਾਨ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ। ਨੌਜਵਾਨ ਗੁਰਪ੍ਰੀਤ ਸਿੰਘ (35) ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਘਟਨਾ 13 ਜੁਲਾਈ ਦੀ ਸਵੇਰ ਦੀ ਦੱਸੀ ਜਾ ਰਹੀ ਹੈ, ਪਰ ਪੁਲਿਸ ਨੇ ਹਾਲ ਹੀ ਵਿੱਚ ਇਸਦਾ ਬਾਡੀਕੈਮ ਵੀਡੀਓ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆ ਗਿਆ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਸੜਕ ਦੇ ਵਿਚਕਾਰ ਤਲਵਾਰ ਲਹਿਰਾ ਰਿਹਾ ਸੀ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਕਿ ਨੌਜਵਾਨ ਨੂੰ ਕਈ ਵਾਰ ਹਥਿਆਰ ਸੁੱਟਣ ਲਈ ਕਿਹਾ ਗਿਆ ਸੀ, ਪਰ ਉਸਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਉਹ ਗੱਡੀ ਚ ਬੈਠ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ। ਪੁਲਿਸ ਅਨੁਸਾਰ, ਗੁਰਪ੍ਰੀਤ ਨੇ ਕਾਰ ਤੇਜ਼ ਰਫ਼ਤਾਰ ਨਾਲ ਚਲਾਈ ਅਤੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਵੀ ਉਹ ਕਾਰ ਦੀ ਖਿੜਕੀ ਤੋਂ ਤਲਵਾਰ ਬਾਹਰ ਕੱਢਦਾ ਰਿਹਾ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਉਸਨੇ ਤਲਵਾਰ ਨਾਲ ਉਨ੍ਹਾਂ ‘ਤੇ ਹਮਲਾ ਕਰਨਾ ਚਾਹਿਆ ਤਾਂ ਉਨ੍ਹਾਂ ਨੂੰ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ।
ਦੂਜੇ ਪਾਸੇ, ਅਮਰੀਕਾ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦਾ ਦਾਅਵਾ ਹੈ ਕਿ ਉਹ ਵਿਅਕਤੀ ਗੱਤਕਾ ਕਰ ਰਿਹਾ ਸੀ। ਹਾਲਾਂਕਿ, ਇਸ ਪੂਰੀ ਘਟਨਾ ਦੌਰਾਨ ਕੋਈ ਵੀ ਅਧਿਕਾਰੀ ਜਾਂ ਨਾਗਰਿਕ ਜ਼ਖਮੀ ਨਹੀਂ ਹੋਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























