America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
- ਹਾਦਸੇ ‘ਚ 10 ਦੀ ਮੌਤ ਅਤੇ 30 ਜ਼ਖਮੀ
- ਸੋਗ ‘ਚ ਬਦਲੀਆਂ ਨਵੇਂ ਸਾਲ ਦੀਆਂ ਖੁਸ਼ੀਆਂ
ਨਵੀ ਦਿੱਲੀ : ਅਮਰੀਕਾ (America) ਦੇ ਲੁਈਸਿਆਨਾ ਸੂਬੇ ਦੇ ਨਿਊ ਓਰਲੀਨਜ਼ ਸ਼ਹਿਰ ‘ਚ ਇਕ ਵਿਅਕਤੀ ਨੇ ਜਸ਼ਨ ਮਨਾ ਰਹੇ ਲੋਕਾਂ ‘ਤੇ ਵਾਹਨ ਚੜਾ ਦਿੱਤਾ। ਇਸ ਘਟਨਾ ‘ਚ ਘੱਟੋ-ਘੱਟ 10 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਬੋਰਬਨ ਸਟਰੀਟ ‘ਤੇ ਵਾਪਰੀ। ਇਸ ਘਟਨਾ ਤੋਂ ਬਾਅਦ ਨਵੇਂ ਸਾਲ ਦੇ ਜਸ਼ਨਾਂ ਦਾ ਮਾਹੌਲ ਸੋਗ ਵਿੱਚ ਬਦਲ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜ਼ਖਮੀ ਲੋਕਾਂ ਨੂੰ ਸ਼ਹਿਰ ਦੇ 5 ਹਸਪਤਾਲਾਂ ‘ਚ ਭੇਜਿਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/