ਨਵੀਂ ਦਿੱਲੀ 16 ਜੂਨ(ਵਿਸ਼ਵ ਵਾਰਤਾ): ਹਾਲ ਹੀ ਦੇ ਦਿਨਾਂ ‘ਚ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਇਸੇ ਦੌਰਾਨ ਇਨ੍ਹਾਂ ਘਟਨਾਵਾਂ ਅਤੇ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਅੱਜ ਗ੍ਰਹਿ ਮੰਤਰਾਲੇ ਵਿੱਚ ਉੱਚ ਪੱਧਰੀ ਮੀਟਿੰਗ ਹੋ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਗ੍ਰਹਿ ਮੰਤਰੀ ਅਮਿਤ ਸ਼ਾਹ ਖੁਦ ਕਰ ਰਹੇ ਹਨ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋਈ ਮੀਟਿੰਗ ਵਿੱਚ ਜੰਮੂ ਕਸ਼ਮੀਰ ਦੇ ਐਲਜੀ, ਐਨਐਸਏ ਅਜੀਤ ਡੋਭਾਲ, ਗ੍ਰਹਿ ਸਕੱਤਰ, ਆਈਬੀ ਚੀਫ਼, ਰਾਅ ਚੀਫ਼, ਐਨਆਈਏ ਦੇ ਡੀਜੀ, ਸਾਰੇ ਅਰਧ ਸੈਨਿਕ ਬਲਾਂ ਦੇ ਡੀਜੀ, ਸੈਨਾ ਅਤੇ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਸ਼ਾਮਲ ਹੋਏ। ਮੀਟਿੰਗ ਵਿੱਚ ਆਈਬੀ ਅਤੇ ਰਾਅ ਚੀਫ਼ ਕੇਂਦਰੀ ਗ੍ਰਹਿ ਮੰਤਰੀ ਨੂੰ ਮੌਜੂਦਾ ਖੁਫ਼ੀਆ ਰਿਪੋਰਟ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਬੈਠਕ ‘ਚ ਪਿਛਲੇ ਕੁਝ ਦਿਨਾਂ ‘ਚ ਜੰਮੂ ਖੇਤਰ ‘ਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਮੁੱਦੇ ‘ਤੇ ਚਰਚਾ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਜੰਮੂ ਖੇਤਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਏਕੀਕ੍ਰਿਤ ਯੋਜਨਾ ਬਣਾਈ ਜਾ ਸਕਦੀ ਹੈ।
Mahakumbh 2025: ਪ੍ਰਯਾਗਰਾਜ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, CM ਯੋਗੀ ਨੇ ਕੀਤਾ ਸਵਾਗਤ
Mahakumbh 2025: ਪ੍ਰਯਾਗਰਾਜ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, CM ਯੋਗੀ ਨੇ ਕੀਤਾ ਸਵਾਗਤ ਸੰਗਮ ਵਿੱਚ ਲਗਾਉਣਗੇ ਆਸਥਾ ਦੀ ਡੁਬਕੀ...