Amit Shah ਦੀ ਪੰਜਾਬ ਫੇਰੀ: ਤਿਆਰੀਆਂ ‘ਚ ਜੁਟੀ ਬੀਜੇਪੀ
ਚੰਡੀਗੜ੍ਹ, 2 ਮਾਰਚ 2026 (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਹੀਨੇ ਦੇ ਤੀਜੇ ਹਫ਼ਤੇ ‘ਚ ਪੰਜਾਬ ਆ ਰਹੇ ਹਨ। ਦੱਸ ਦਈਏ ਕਿ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਆਉਣਗੇ। ਆਪਣੀ ਇਸ ਫੇਰੀ ਦੌਰਾਨ ਉਹ ਮੋਗਾ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰੀ ਦੀ ਪੰਜਾਬ ਫੇਰੀ ਨੂੰ ਲੈ ਕੇ ਬੀਜੇਪੀ ਦੀ ਪੰਜਾਬ ਇਕਾਈ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਕੇ ਲੈ ਅੱਜ ਬੀਜੇਪੀ ਪੰਜਾਬ ਵੱਲੋਂ ਅੱਜ ਸ਼ਾਮ ਨੂੰ 4 ਵਜੇ ਚੰਡੀਗੜ੍ਹ ‘ਚ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਜਿਸ ਦੀ ਪ੍ਰਧਾਨਗੀ ਬੀਜੇਪੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਇਸ ਤੋਂ ਇਲਾਵਾ ਸੂਬਾ ਕਾਰਜਕਰਨੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵੀ ਮੀਟਿੰਗ ‘ਚ ਮੌਜੂਦ ਰਹੇਗੀ।
ਜ਼ਿਕਰਯੋਗ ਹੈ ਕਿ ਅਗਲੇ ਸਾਲ 2027 ‘ਚ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਦੀ ਇਸ ਰੈਲੀ ਤੋਂ ਬੀਜੇਪੀ ਪੰਜਾਬ ‘ਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਡੇਢ ਮਹੀਨੇ ਦੇ ਫਰਕ ਨਾਲ ਹੀ ਬੀਜੇਪੀ ਦੇ ਦੂਜੇ ਵੱਡੇ ਲੀਡਰ ਪੰਜਾਬ ਆ ਰਹੇ ਹਨ, ਇਸ ਤੋਂ ਪਹਿਲਾਂ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਜਲੰਧਰ ਆਏ ਸਨ।
ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਬੀਜੇਪੀ ਪੰਜਾਬ ‘ਚ ਵਿਧਾਨ ਸਭਾ ਚੋਣਾਂ ਇਕੱਲੇ ਹੀ ਲੜੇਗੀ ਕਿਉਂਕਿ ਅਕਾਲ ਦਲ ਨਾਲ ਗਠਜੋੜ ਦੇ ਅਜੇ ਚਰਚੇ ਹੀ ਹਨ ਅਤੇ ਇਸ ਸਬੰਧੀ ਕੋਈ ਵੀ ਲੀਡਰ ਖੁੱਲ੍ਹ ਕੇ ਬਿਆਨ ਦੇਣ ਨੂੰ ਤਿਆਰ ਨਹੀਂ ਹੈ। ਪਰ ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਸ ਸਬੰਧੀ ਵੀ ਸਥਿਤੀ ਸਪਸ਼ਟ ਹੋ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























