Amit Shah ਅੱਜ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਹਾਈ ਲੈਵਲ ਮੀਟਿੰਗ
– ਦੁਪਹਿਰ 2 ਵਜੇ ਹੋਵੇਗੀ ਬੈਠਕ
ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਹਾਈ ਲੈਵਲ ਮੀਟਿੰਗ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਬੈਠਕ ਹੋਵੇਗੀ ਇਸ ਮੀਟਿੰਗ ‘ਚ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਨਾਲ ਡੀ.ਜੀ.ਪੀ. ਅਤੇ ਮੁੱਖ ਸਕੱਤਰ ਵੀ ਮੌਜੂਦ ਰਹਿਣਗੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਰਵੇ, ਕ੍ਰੋਏਸ਼ੀਆ ਅਤੇ ਨੀਦਰਲੈਂਡ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਲਿਆ ਗਿਆ ਹੈ। ਇਸ ਮਿਸ਼ਨ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਸੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿੰਨ ਦੇਸ਼ਾਂ ਦਾ ਯੂਰਪ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪੀ.ਐਮ ਮੋਦੀ ਦਾ 13 ਤੋਂ 17 ਮਈ ਤੱਕ ਕਰੋਸ਼ੀਆ, ਨਾਰਵੇ ਅਤੇ ਨੀਦਰਲੈਂਡ ਦਾ ਦੌਰਾ ਕਰਨ ਦਾ ਪ੍ਰੋਗਰਾਮ ਸੀ। ਪ੍ਰਧਾਨ ਮੰਤਰੀ ਨੋਰਡਿਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਾਰਵੇ ਜਾਣ ਵਾਲੇ ਸਨ। ਸਬੰਧਤ ਦੇਸ਼ਾਂ ਨੂੰ ਇਸ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























