• Latest
  • Trending
Amrit Vele Da Hukamnama Sri Darbar Sahib, Amritsar, Date 05-09-2021 Ang 685

Amrit Vele Da Hukamnama Sri Darbar Sahib, Amritsar, Date 05-09-2021 Ang 685

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

3 minutes ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

17 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

36 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

42 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

47 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

52 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

1 hour ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amrit Vele Da Hukamnama Sri Darbar Sahib, Amritsar, Date 05-09-2021 Ang 685

September 5, 2021
in ਅੰਤਰਰਾਸ਼ਟਰੀ, ਖਬਰਾਂ, ਧਾਰਮਿਕ, ਪੰਜਾਬ
Amrit Vele Da Hukamnama Sri Darbar Sahib, Amritsar, Date 05-09-2021 Ang 685

Amrit Vele Da Hukamnama Sri Darbar Sahib, Amritsar, Date 05-09-2021 Ang 685

Sachkhand Sri Darbar Sahib Amritsar
Ang:-685

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਿਜ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਿਸ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

☬ ਪੰਜਾਬੀ ਵਿੱਚ ਵਿਆਖਿਆ :- ☬

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥ ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਰਹਾਉ ॥ ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥ (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)-ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥ ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ)। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ, ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥ (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ॥੫॥ ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ। ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ)। ਉਹ ਮਨੁੱਖ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ ॥੬॥ (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ, ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ)। ਜਤ ਸਤ ਤੇ ਸੰਜਮ ਉਸ ਮਨੁੱਖ ਦੇ ਹਿਰਦੇ ਵਿਚ (ਸੁਤੇ ਹੀ) ਲੀਨ ਰਹਿੰਦੇ ਹਨ, ਜੇ ਉਹ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ ॥੭॥ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ, ਨਾਨਕ ਜੀ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦੇ ਹਨ ॥੮॥੧॥

धनासरी महला १ घरु २ असटपदीआ
ੴ सतिगुर प्रसादि ॥
गुरु सागरु रतनी भरपूरे ॥ अंम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचिड़ डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

☬ हिंदी में अर्थ :- ☬

राग धनासरी, घर २ में गुरू नानक देव जी की आठ-बंदों वाली बाणी।

अकाल पुरख एक है और सतिगुरू की कृपा द्वारा मिलता है।
*गुरू (मानों) एक समुँद्र (है जो प्रभू की सिफ़त-सलाह के) रत्नों से नकों-नक भरा हुआ है। गुरमुख सिक्ख (उस सागर से) आतमिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की कृपा अनुसार संत-हंस हरी-नाम रस (की) चोग चुगते हैं। (गुरसिक्ख) हंस (गुरू-) सरोवर में (टिके रहते हैं, और) जिंद के मालिक प्रभू को ढूंढ़ लेते हैं ॥१॥ बेचारा बगुला तालाब में किस लिए नहाता है ? (कुछ नहीं कमाता, बल्कि, तालाब में नहा कर) कीचड़ में डूबता है, (उस की यह) मैल दूर नहीं होती (जो मनुष्य गुरू-समुँद्र को छोड़ कर देवी देवतों आदि अन्य अन्य सहारे खोजते हैं वह, मानों तालाब में ही नहा रहे हैं। वहाँ से वह ओर माया-मोह की मैल ले लेते हैं ॥१॥ रहाउ ॥ गुरसिक्ख बड़ा सुचेत हो कर पूरी विचार के साथ (जीवन-सफ़र में) पैर रखता है। परमात्मा के बिना किसी ओर आसरे की खोज छोड़ कर परमात्मा का ही बन जाता है। परमात्मा के नाम का रस चख कर गुरसिक्ख वह पदार्थ हासिल कर लेता है जो माया के मोह से आजादी दिला देता है। जिस की गुरू ने मदद कर दी उस के जन्म मरन के चक्र खत्म हो गए ॥२॥ (जैसे) हंस मानसरोवर को छोड़ कर नहीं जाता, (वैसे जो सिक्ख गुरू का द्वार छोड़ कर नहीं जाता वह) प्रेम भगती की बरकत से अडोल आतमिक अवस्था में लीन हो जाता है। जो गुरसिक्ख-हंस गुरू-सरोवर में टिकता है, उस के अंदर गुरू-सरोवर अपना आप प्रगट करता है (उस सिक्ख के अंदर गुरू वस जाता है)- यह कथा अकथ है (भावार्थ, इस आतमिक अवस्था को बताया नहीं जा सकता। सिर्फ यह कह सकते हैं कि) गुरू के वचनों पर चल कर वह (लोग-परलोक में) आदर पाता है ॥३॥ जो कोई विरला प्रभू-चरणों में जुड़ा मनुष्य अफुर अवस्था में टिकता है, उस के अंदर स्त्री मर्द वाली समझ नहीं रहती (भावार्थ, उस के अंदर काम चेष्टा ज़ोर नहीं पाती)। बताउ, कोई यह संकल्प कर भी कैसे सकता है ? क्योंकि वह तो सदा उस परमात्मा में सुरती जोड़ी रखता है जिस की ज्योत तीनों भवनों में व्यापक है, और देवते मनुष्य नाथ आदि सब जिस सदा-थिर की शरण लिए रखते हैं ॥४॥ (गुरमुख-हंस गुरू-सागर में टिक कर उस प्राणपती-प्रभू को मिलता है) जो आतमिक आनंद का श्रोत है जो अनाथों का सहारा है। गुरमुख उस की भगती के द्वारा और उसके गुणों की विचार के द्वारा अडोल आतमिक अवस्था में टिके रहते हैं। वह प्रभू (अपने सेवकों की) भगती से प्यार करता है, उनके सारे डर दूर करने के समर्थ हैं। गुरमुख हउमै मार कर और (साध संगत में) टिक कर उस आनंद-मूल प्रभू (के चरणों) में जुड़ते हैं ॥५॥ अनेकों अन्य अन्य यत्न करने के कारण (सही हुई) आतमिक मौत उस को (सदा) दुखी करती है। वह (पिछले किए कार्यों के अनुसार धुरों) आतमिक मौत (का लेखा ही अपने माथे पर) लिखा कर इस जगत में आया (और यहाँ भी आतमिक मौत ही सहता रहा)। वह मनुष्य (हउमै में) भटक भटक कर दुखी होता है; परमात्मा के बिना किसी ओर आसरे की खोज में वह अमोलक मनुष्य जन्म को गंवा लेता है; जो-मनुष्य (विचारे बगुले की तरह हउमै की छपड़ी में ही नहाता रहता है, और) अपने आतमिक जीवन को नहीं पहचानता ॥६॥ (परन्तु) जो मनुष्य एक परमात्मा की सिफ़त-सलाह ही (नित) उचारता है पढ़ता है और सुनता है, और धरती के आसरे प्रभू की टेक लेता है वह गंभीर स्वभाव गृहण करता है वह (मनुष्य जीवन के) फ़र्ज को (पहचानता है)। जत सत और संजम उस मनुष्य के हृदय में (सोए हुए ही) लीन रहते हैं, अगर वह (गुरू की शरण में रह कर) अपने मन को उस आतमिक अवस्था में टिका लए जहाँ माया के तीनों ही गुण जोर नहीं पा सकते ॥७॥ सदा-थिर प्रभू में टिक कर पवित्र हुए मनुष्य के मन को विकारों की मैल नहीं लगती। गुरू के श़ब्द की बरकत से उस की भटकना दूर हो जाती है उस का (दुनिया वाला) डर-सहम खत्म हो जाता है। जिस जैसा ओर कोई नहीं है जिस की (सुंदर) सूरत और जिस का अस्तित्व शुरू से चला आ रहा है, नानक जी (भी) उस सदा-थिर हस्ती वाले प्रभू (के द्वार से नाम की दात) मांगते हैं ॥८॥१॥

☬ English Translation:- ☬

One Universal Creator God. By The Grace Of The True Guru:
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle ? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him ? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his, feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak Ji begs for the Lord, the Embodiment of Truth. ||8||1||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 28-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA