Amritpal Singh News : ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਥੋੜ੍ਹੀ ਦੇਰ ਵਿੱਚ ਐਮਪੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ) Amritpal Singh News- ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। Amritpal ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ ਹੈ। ਅੰਮ੍ਰਿਤਪਾਲ ਸਿੰਘ ਥੋੜ੍ਹੀ ਹੀ ਦੇਰ ਵਿੱਚ ਐਮਪੀ ਵਜੋਂ ਸਹੁੰ ਚੁੱਕਣਗੇ।ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਹਨ।
ਜ਼ਿਕਰਯੋਗ ਹੈ ਕਿ 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਭੱਜ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ ‘ਚ ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ।