Amritpal Singh News : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਕੱਲ੍ਹ ; ਅੱਜ ਨਹੀਂ ਹੋ ਸਕੀ ਅਦਾਲਤ ‘ਚ ਕਾਰਵਾਈ

ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ) Amritpal Singh News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਸੰਸਦ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਪਟੀਸ਼ਨ ‘ਤੇ ਅੱਜ 15 ਦਸੰਬਰ ਨੂੰ ਸੁਣਵਾਈ ਨਹੀਂ ਹੋ ਸਕੀ, ਹੁਣ ਇਸ ਪਟੀਸ਼ਨ ਤੇ ਸੁਣਵਾਈ ਕੱਲ੍ਹ ਨੂੰ ਹੋਵੇਗੀ।

ਮਾਮਲਾ ਅੱਜ ਲਈ ਨਿਰਧਾਰਤ ਸੀ, ਹਾਈ ਕੋਰਟ ਬਾਰ ਐਸੋਸੀਏਸ਼ਨ ਦੁਆਰਾ ਕੰਮਕਾਜ ਠੱਪ ਰੱਖਣ ਦੇ ਫੈਸਲੇ ਕਾਰਨ ਅੱਜ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ। ਇਸ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਅਗਲੀ ਤਰੀਕ ਕੱਲ੍ਹ, 16 ਦਸੰਬਰ ਨਿਰਧਾਰਤ ਕੀਤੀ ਗਈ ਹੈ।
ਸਰਕਾਰ ਨੇ ਮਾਮਲੇ ‘ਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਦੋਵੇਂ ਧਿਰਾਂ ਬਹਿਸ ਕਰ ਰਹੀਆਂ ਹਨ। ਅੰਮ੍ਰਿਤਪਾਲ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ। ਉਮੀਦ ਹੈ ਕਿ ਅਦਾਲਤ ਕੱਲ੍ਹ ਦੀ ਸੁਣਵਾਈ ਦੌਰਾਨ ਕਿਸੇ ਫੈਸਲੇ ‘ਤੇ ਪਹੁੰਚੇਗੀ, ਕਿਉਂਕਿ ਸੈਸ਼ਨ ਖਤਮ ਹੋਣ ਤੋਂ ਸਿਰਫ਼ ਤਿੰਨ ਦਿਨ ਬਾਕੀ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























