ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਐਮਪੀ ਵਜੋਂ ਚੁੱਕੀ ਸਹੁੰ, ਪਰਿਵਾਰ ਨਾਲ ਥੋੜ੍ਹੀ ਦੇਰ ’ਚ ਕਰਨਗੇ ਮੁਲਾਕਾਤ
ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ)Amritpal Singh Oath Ceremony ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ Amritpal ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।