ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਦਾਅਵਾ ਕੀਤਾ ਹੈ ਕਿ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਵੀ ਪਾਈ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ‘ਤੇ ਬਾਹਰ ਆਉਣਾ ਚਾਹੁੰਦੇ ਹਨ। ਉਨ੍ਹਾਂ ਦਾ 8 ਨਵੰਬਰ ਨੂੰ ਦੇਹਾਂਤ ਹੋਇਆ ਸੀ, ਪਰਿਵਾਰ ਨੇ ਅਜੇ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਹੈ। ਅੰਮ੍ਰਿਤਪਾਲ ਨੂੰ 14 ਨਵੰਬਰ ਨੂੰ 3 ਘੰਟੇ ਦੀ ਕਸਟਡੀ ਪੈਰੋਲ ਮਿਲੀ ਸੀ, ਪਰ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਨਹੀਂ ਲਿਆਂਦਾ ਜਾ ਸਕਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ 21 ਤੋਂ 23 ਨਵੰਬਰ ਤੱਕ ਪੈਰੋਲ ਦੀ ਮੰਗ ਕੀਤੀ ਹੈ।























