• Latest
  • Trending
Amritsar : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੂਕੇ ਗਏ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

Amritsar : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੂਕੇ ਗਏ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

2 years ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

12 minutes ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

37 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

1 hour ago
Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

2 hours ago
Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

2 hours ago
International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

3 hours ago
National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ

National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ

3 hours ago
National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

4 hours ago
Breaking: ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਹੀਂ ਰੁਕ ਰਹੀ ਰਹੀਆਂ ਬੇਅਦਬੀ ਦੀਆਂ ਘਟਨਾਵਾਂ: ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ

Breaking: ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਹੀਂ ਰੁਕ ਰਹੀ ਰਹੀਆਂ ਬੇਅਦਬੀ ਦੀਆਂ ਘਟਨਾਵਾਂ: ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ

4 hours ago
Weather Update: ਅੱਗ ਵਰ੍ਹਾ ਰਿਹਾ ਸੂਰਜ ਦੇਵਤਾ! 45 ਡਿਗਰੀ ਤੋਂ ਪਾਰ ਜਾ ਸਕਦਾ ਹੈ ਤਾਪਮਾਨ

Weather Update: ਅੱਗ ਵਰ੍ਹਾ ਰਿਹਾ ਸੂਰਜ ਦੇਵਤਾ! 45 ਡਿਗਰੀ ਤੋਂ ਪਾਰ ਜਾ ਸਕਦਾ ਹੈ ਤਾਪਮਾਨ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Tuesday, May 19, 2026
No Result
View All Result
40 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੂਕੇ ਗਏ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

August 1, 2024
in ਅੰਮ੍ਰਿਤਸਰ, ਖਬਰਾਂ, ਖੇਤੀਬਾੜੀ, ਪੰਜਾਬ
Amritsar : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੂਕੇ ਗਏ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

Amritsar : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੂਕੇ ਗਏ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ

ਅੰਮ੍ਰਿਤਸਰ,1ਅਗਸਤ(ਵਿਸ਼ਵ ਵਾਰਤਾ)Amritsar  : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਓਣ ਲਈ ਜਾਰੀ ਅੰਦੋਲਨ ਦੇ ਸੱਦੇ ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰੋਗਰਾਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਹੀ ਹੇਠ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਕੰਪਨੀ ਬਾਗ਼ ਇੱਕਠੇ ਹੋ ਕੇ ਡੀਸੀ ਦਫ਼ਤਰ ਅੰਮ੍ਰਿਤਸਰ ਵੱਲ ਮਾਰਚ ਕੀਤਾ ਗਿਆ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਦਿਨੀਂ ਓਹਨਾ ਅੱਤਿਆਚਾਰੀ ਪੁਲਿਸ ਅਫ਼ਸਰਾਂ, ਜਿੰਨਾ ਨੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ਤੇ ਤਸ਼ੱਦਦ ਕਰਕੇ ਲੋਕਾਂ ਨੂੰ ਜਾਨੋਂ ਮਾਰਿਆ, ਅੱਖਾਂ ਦੀ ਰੌਸ਼ਨੀ ਖੋਹ ਲਈ, ਲੱਤਾਂ ਬਾਹਾਂ ਤੋੜ ਦਿੱਤੀਆਂ ਗਈਆਂ, ਕਿਸਾਨਾਂ ਦੇ ਟ੍ਰੈਕਟਰ ਤੋੜੇ, ਨੂੰ ਰਾਸ਼ਟਰਪਤੀ ਬਹਾਦੁਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਕੇਂਦਰ ਸਰਕਾਰ ਕੋਲੋਂ ਸ਼ਿਫਾਰਿਸ਼ ਕੀਤੀ ਗਈ ਹੈ, ਜ਼ੋ ਕਿ ਅਤਿ ਘਿਨਾਉਣਾ ਅਤੇ ਨਿੰਦਯੋਗ ਕੰਮ ਹੈ। ਓਹਨਾ ਕਿਹਾ ਕਿ ਅਗਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਦੇਸ਼ ਵਿੱਚ ਪ੍ਰਚਲਣ ਬਣੇਗਾ। ਓਹਨਾ ਕਿਹਾ ਕਿ ਸਰਕਾਰਾਂ ਵਿੱਚ ਬੈਠੇ ਲੋਕ ਜ਼ੋ ਖੁਦ ਨੂੰ ਲੋਕਾਂ ਦੇ ਨੁੰਮਾਇਦੇ ਅਖਵਾਉਂਦੇ ਹਨ ਅੱਜ ਦੇਸ਼ ਦੇ ਨਾਗਰਿਕਾਂ ਨੂੰ ਵਿਦੇਸ਼ੀ ਹਮਲਾਵਰਾਂ ਵਾਂਗ ਪੇਸ਼ ਕਰਦੇ ਹੋਏ ਅਜਿਹੇ ਘਟੀਆ ਪੱਧਰ ਦੇ ਕੰਮ ਕਰ ਰਹੇ ਹਨ। ਓਹਨਾ ਕਿਹਾ ਕਿ ਇਹ ਸ਼ਿਫਾਰਸ਼ ਰੱਦ ਕੀਤੀ ਜਾਵੇ ਅਤੇ ਸਗੋਂ ਓਹਨਾ ਅਫ਼ਸਰਾਂ ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਕਿਸਾਨ ਆਗੂ ਬਚਿਤ੍ਰ ਸਿੰਘ ਕੋਟਲਾ , ਸੁਖਜੀਤ ਸਿੰਘ ਹਰਦੋਝੰਡੇ ਅਤੇ ਪਲਵਿੰਦਰ ਮਾਹਲ ਨੇ ਕਿਹਾ ਕਿ 2020-21 ਵਾਲੇ ਅੰਦੋਲਨ ਨੇ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕੀਤੀ ਅਤੇ ਅੱਜ ਇਹ ਕਿਸਾਨ ਅੰਦੋਲਨ 2 ਓਸੇ ਜਾਗ੍ਰਿਤੀ ਨੂੰ ਅਗਲੇ ਪੱਧਰ ਤੇ ਲਿਜਾ ਰਿਹਾ ਹੈ ਜ਼ੋ ਕਿ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਤੇ ਕੰਮ ਕਰ ਰਹੀਆਂ ਸਰਕਾਰਾਂ ਦੇ ਰਾਹ ਦਾ ਰੋੜਾ ਬਣਿਆ ਹੋਇਆ ਹੈ । ਓਹਨਾ ਕਿਹਾ ਕਿ ਬੇਸ਼ੱਕ ਵਿਰੋਧੀ ਧਿਰ ਅੱਜ ਸੰਸਦ ਵਿਚ ਕਿਸਾਨ ਮਜਦੂਰ ਦੀ ਗੱਲ ਕਰਨ ਨੂੰ ਮਜਬੂਰ ਹੋਈ ਹੈ ਪਰ ਅਜੇ ਵੀ ਓਸ ਪੱਧਰ ਤੇ ਆਵਾਜ਼ ਬੁਲੰਦ ਨਹੀਂ ਕੀਤੀ ਜਾ ਰਹੀ ਜਿਸ ਤਰ੍ਹਾਂ ਹੋਣੀ ਚਾਹੀਦੀ ਹੈ। ਓਹਨਾ ਕਿਹਾ ਕਿ ਵੱਖ ਵੱਖ ਥਾਵਾਂ ਤੇ ਜਾਰੀ ਅੰਦੋਲਨ ਸਾਰੀਆਂ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਅਤੇ ਖਰੀਦ ਐਮ ਐਸ ਪੀ ਤੇ ਕਰਨ ਦਾ ਗਰੰਟੀ ਕਨੂੰਨ ਬਣਾਉਣ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ, ਕਿਸਾਨ ਮਜ਼ਦੂਰ ਲਈ 10 ਹਜ਼ਾਰ ਰੁਪਏ ਪੈਨਸ਼ਨ, ਕਿਸਾਨ ਮਜ਼ਦੂਰ ਦੀ ਸਮੁੱਚਾ ਕਰਜ਼ਾ ਮੁਕਤੀ, ਦਿੱਲੀ ਅੰਦੋਲਨ 1 ਦੀਆਂ ਮੰਨਿਆ ਮੰਗਾਂ ਲਾਗੂ ਕਰਨ, ਭੂੰਮੀ ਅਧਿਗ੍ਰਹਿਣ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਵਾਪਿਸ ਕਰਵਾਓਣ, ਆਦਿਵਾਸੀਆਂ ਦੇ ਹੱਕ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ ਸਮੇਤ ਸਾਰਿਆਂ ਮੰਗਾਂ ਤੇ ਠੋਸ ਹੱਲ ਕਰਵਾਉਣ ਤੱਕ ਜਾਰੀ ਰਹੇਗਾ। ਓਹਨਾ ਦੱਸਿਆ ਕਿ ਅੰਦੋਲਨ ਦੇ ਦੇਸ਼ ਪੱਧਰੀ ਸੱਦੇ ਅਨੁਸਾਰ 15 ਅਗਸਤ ਨੂੰ ਕਿਸਾਨਾਂ ਮਜਦੂਰਾਂ ਦੁਆਰਾ ਨਵੇਂ ਬਣੇ ਫੋਜ਼ਦਾਰੀ ਕਨੂੰਨਾਂ ਦੀਆਂ ਕਾਪੀਆਂ ਸਾੜ ਕੇ ਇਹਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਜਾਵੇਗੀ ਅਤੇ ਪੰਜਾਬ ਭਰ ਵਿੱਚ 80 ਤੋਂ ਵੱਧ ਥਾਵਾਂ ਤੇ ਟ੍ਰੈਕਟਰ ਮਾਰਚ ਕੀਤੇ ਜਾਣਗੇ। ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਰੰਗੜਾ, ਲੱਖਵਿੰਦਰ ਸਿੰਘ ਡਾਲਾ, ਗੁਰਦੇਵ ਸਿੰਘ ਗੱਗੋਮਾਹਲ, ਬਲਵਿੰਦਰ ਸਿੰਘ ਬਿੰਦੂ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ ਅਤੇ ਕੰਵਰਦਲੀਪ ਸੈਦੋਲੇਹਲ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਸ਼ਾਮਿਲ ਹੋਏ।

Tags: amritsarCentral and Haryana governmentfarmers and laborers joineKisan Mazdoor Sangharsh Committeemarched towards DC office AmritsarRanjit Singh Kaler BalaSarwan Singh Pandher
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

by Ranjit Singh
May 19, 2026
0

Punjab Weather: ਸੂਬੇ 'ਚ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 19 ਮਈ – ਅੱਜ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ...

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

by Ranjit Singh
May 19, 2026
0

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ ਅੰਮ੍ਰਿਤਸਰ, 19 ਮਈ – ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

by Ranjit Singh
May 19, 2026
0

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ - ਦੋਵਾਂ ਹਮਲਾਵਰਾਂ ਨੇ ਵੀ ਆਪਣੇ ਆਪ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

by Ranjit Singh
May 19, 2026
0

Punjab Weather: ਸੂਬੇ 'ਚ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 19 ਮਈ – ਅੱਜ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 