Amritsar : ਗੋਲਡੀ ਬਰਾੜ ਦੇ ਦੋ ਗੁਰਗੇ ਪੁਲਿਸ ਨੇ ਕੀਤੇ ਗ੍ਰਿਫਤਾਰ
ਅੰਮ੍ਰਿਤਸਰ ,7 ਸਤੰਬਰ (ਵਿਸ਼ਵ ਵਾਰਤਾ )Amritsar: ਅੰਮ੍ਰਿਤਸਰ ਵਿੱਚ ਸੰਗਠਿਤ ਅਪਰਾਧ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਆਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਅਪਰਾਧੀਆਂ ਤੋਂ ਪੁਲਿਸ ਨੇ ਇੱਕ ਪਿਸਟਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਇਹਨਾਂ ਅਪਰਾਧੀਆਂ ਦੀ ਪਛਾਣ ਧਰਮਪ੍ਰੀਤ ਸਿੰਘ ਉਰਫ ਧਰਮ ਅਤੇ ਗੁਰਜੰਟ ਸਿੰਘ ਉਰਫ ਜੰਟਾ ਦੇ ਤੌਰ ਤੇ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਤੇ ਪੋਸਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਹਨਾਂ ਲਿਖਿਆ ਹੈ ਕਿ, ਮਾਨਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਿੱਚ ਅਪਰਾਧਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸੇ ਦੇ ਤਹਿਤ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੂੰ ਇਹ ਵੱਡੀ ਸਫਲਤਾ ਮਿਲੀ ਹੈ।