Amritsar : ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ
ਅੰਮ੍ਰਿਤਸਰ,21ਸਿਤੰਬਰ (ਵਿਸ਼ਵ ਵਾਰਤਾ)Amritsar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਖੁਫੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ 4 ਗਲੌਕ-26 ਪਿਸਤੌਲ ਬਰਾਮਦ ਕੀਤੇ ਹਨ। ਇਸ ਬਰਾਮਦਗੀ ਅਤੇ ਗ੍ਰਫਤਾਰੀ ਦੇ ਨਾਲ ਸਰਹੱਦ ਪਾਰੋਂ ਚੱਲ ਰਿਹਾ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼ ਪੁਲਿਸ ਵੱਲੋਂ ਕੀਤਾ ਗਿਆ ਹੈ। ਫੜੇ ਗਏ ਸਮਗਲਰ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈਟਵਰਕ ਦੇ ਨਾਲ ਜੁੜੇ ਹੋਏ ਸਨ। ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭਾਰਤ ਵਿੱਚ ਭੇਜੀ ਜਾਂਦੀ ਸੀ। ਪੁਲਿਸ ਵੱਲੋਂ ਇਸ ਤਸਕਰੀ ਨੈਟਵਰਕ ਨਾਲ ਜੁੜੇ ਲਿੰਕ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ।