Amritsar : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ ; ਇਲਾਜ ਦੌਰਾਨ ਮੌਤ
ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ) Amritsar-ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ , ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਇੱਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ, ਜਿਸ ਦੇ ਨਾਲ ਉਹਨਾਂ ਦੇ ਗੰਨਮੈਨ ਮੌਜੂਦ ਸਨ।ਜਦੋਂ ਉਹ ਆਪ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਆ ਕੇ ਉਸ ਤੋਂ ਪਿਸਤੌਲ ਖੋਹ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖਮੀ ਹਾਲਤ ਵਿੱਚ ਉਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਨਾਲ ਹੀ ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।