• Latest
  • Trending
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

2 years ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

6 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

6 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

6 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

8 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

10 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

10 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

10 hours ago
Hindi News
English News
Thursday, July 16, 2026
No Result
View All Result
30 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

September 28, 2024
in ਖਬਰਾਂ, ਧਾਰਮਿਕ, ਪੰਜਾਬ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ‘Emergency Film’ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਐਡਵੋਕੇਟ ਧਾਮੀ

ਅੰਮ੍ਰਿਤਸਰ, 28ਸਤੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਗਲੇ ਸਾਲ ਨਵੰਬਰ 2025 ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਆ ਰਿਹਾ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਸਾਹਿਬ ਦੇ ਅਨਿੰਨ ਸਿੱਖ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਵੀ ਆ ਰਹੀ ਹੈ। ਇਨ੍ਹਾਂ ਦਿਹਾੜਿਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਦੀ ਰੂਪ ਰੇਖਾ ਜਲਦ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਮੇਘਾਲਿਆ ਸਰਕਾਰ ਨੂੰ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ ’ਚ ਸਥਿਤ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਇਹ ਕਾਰਵਾਈ ਤੁਰੰਤ ਬੰਦ ਕਰੇ ਅਤੇ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਏ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਚ ਦਖ਼ਲ ਦੇਣ।
ਅੰਤ੍ਰਿੰਗ ਕਮੇਟੀ ਨੇ ਭਾਜਪਾ ਸਾਂਸਦ  ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰੱਖਣ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ।
ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅਤਿ ਆਧੁਨਿਕ ਇਮਾਰਤ ਤਿਆਰ ਕਰਕੇ ਦਿੱਲੀ ਸਿੱਖ ਮਿਸ਼ਨ ਨੂੰ ਅਜ਼ਾਦਾਨਾ ਤੌਰ ’ਤੇ ਸਰਗਰਮ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਵਿਖੇ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦਾ ਸਿੱਖ ਮਿਸ਼ਨ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਕਾਰਜਸ਼ੀਲ ਹੈ, ਪਰ ਹੁਣ ਲੋੜਾਂ ਨੂੰ ਮੁੱਖ ਰੱਖਦਿਆਂ ਜ਼ਮੀਨ ਖ਼ਰੀਦ ਕੇ ਇਮਾਰਤ ਤਿਆਰ ਕੀਤੀ ਜਾਵੇਗੀ, ਜਿਥੋਂ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਕਾਰਜ ਚਲਾਏ ਜਾਣਗੇ। ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸੈਂਟਰ ਦੇ ਦੋ ਵਿਦਿਆਰਥੀਆਂ ਸਕਸ਼ਮ ਘਈ ਤੇ ਗੁਰਵੀਰ ਸਿੰਘ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦਾ ਪੇਪਰ ਪਾਸ ਕਰਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਸਹਿਯੋਗ ਕਰਨ ਲਈ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਨਿਰਮਲੇ, ਉਦਾਸੀ, ਸਿੰਘ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਅੰਤ੍ਰਿੰਗ ਕਮੇਟੀ ਨੇ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਪਣਾਏ ਗਏ ਨਕਾਰਾਤਮਕ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਸਮੇਂ ਹਮੇਸ਼ਾ ਹੀ ਸਰਕਾਰਾਂ ਵੱਲੋਂ ਵਧਚੜ੍ਹ ਕੇ ਸਹਿਯੋਗ ਤੇ ਕਾਰਜ ਕੀਤੇ ਜਾਂਦੇ ਰਹੇ ਹਨ, ਪਰੰਤੂ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਸਮੇਰ ਸਿੰਘ ਲਾਛੜੂ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਮਲਕੀਤ ਕੌਰ ਕਮਾਲਪੁਰ,ਅਮਰਜੀਤ ਸਿੰਘ ਭਲਾਈਪੁਰ, ਜਸਪਾਲ ਕੌਰ ਤੇ ਜਸਵੰਤ ਸਿੰਘ ਪੁੜੈਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਖੁਸ਼ਵਿੰਦਰ ਸਿੰਘ ਭਾਟੀਆ ਆਦਿ ਮੌਜੂਦ ਸਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by Ankit
July 15, 2026
0

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ ਪੰਜਾਬ ਕਲਾ ਪਰਿਸ਼ਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

Most Popular

LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ

LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ

by Ranjit Singh
2 weeks ago
0

LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ - ਐਲਪੀਜੀ ਖਪਤਕਾਰਾਂ ਲਈ ਈ-ਕੇਵਾਈਸੀ ਲਾਜ਼ਮੀ ਨਵੀਂ ਦਿੱਲੀ, 30 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 