Amritsar ‘ਚ ਦਰਦਨਾਕ ਸੜਕ ਹਾਦਸਾ; ਤੇਜ਼ ਰਫਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਅੰਮ੍ਰਿਤਸਰ, 3 ਜਨਵਰੀ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ‘ਚ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਗਰੇਵਾਲ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਉਹ ਕਿਸੇ ਕੰਮ ਲਈ ਅੰਮ੍ਰਿਤਸਰ ਏਅਰਪੋਰਟ ਰੋਡ ‘ਤੇ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਟਰੱਕ ਨੇ ਉਸਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸਥਾਨਕ ਲੋਕਾਂ ਦੀ ਮਦਦ ਨਾਲ, ਉਸਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਰਜੀਤ ਸਿੰਘ ਗਰੇਵਾਲ ਦੀ ਦੀ ਮੌਤ ਦੀ ਖ਼ਬਰ ਨਾਲ ਉਸਦੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























