Amritsar : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ
ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਸਬੰਧ ਵਿੱਚ 16 ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਚਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਸਰ ਦੇ ਸੀ-ਡਿਵੀਜ਼ਨ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ। ਐੱਸਜੀਪੀਸੀ ਦੇ ਤਤਕਾਲੀ ਮੁੱਖ ਸਕੱਤਰ ਸਣੇ ਉਨ੍ਹਾਂ ਦੇ ਸਾਥੀ ਅਹੁਦੇਦਾਰਾਂ ਉੱਤੇ ਐੱਫਆਈਆਰ ਦਰਜ ਹੋਈ ਹੈ। ਸਿੱਖ ਸਦਭਾਵਨਾ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਸੰਗਠਨਾਂ ਦੇ ਮੈਂਬਰ ਸ਼ਾਮਲ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















